- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਨੇ ਉਗਲਿਆ ਜ਼ਹਿਰ, ਕਿਹਾ- ਸਾਡੇ ਸਬਰ ਦਾ ਇਮਤਿਹਾਨ ਨਾ ਲਵੇ ਭਾਰਤ
ਨਿਊਯਾਰਕ – ਪਾਕਿਸਤਾਨ ਨੇ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਦੀ ਮਹਾਸਭਾ ਦੌਰਾਨ ਭਾਰਤ ਖਿਲਾਫ ਜ਼ਹਿਰ ਉਗਲਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਬਾਅਦ ਮਹਾਸਭਾ ‘ਚ ਬੋਲਦਿਆਂ ਕਿਹਾ ਕਿ ਸ਼ਾਂਤੀ ਦੇ ਰਸਤੇ ‘ਚ ਕਸ਼ਮੀਰ ਰੋੜਾ ਹੈ। ਇਸ ਮੁੱਦੇ ਨੂੰ 70 ਸਾਲਾਂ ਤੋਂ ਦਬਾਇਆ ਜਾ ਰਿਹਾ ਹੈ ਤੇ ਭਾਰਤ ਸਾਡੇ ਸਬਰ ਦਾ ਇਮਤਿਹਾਨ ਨਾ ਲਵੇ। ਮਹਾਸਭਾ ਦੌਰਾਨ ਉਨ੍ਹਾਂ ਨੇ ਭਾਰਤ ਵਲੋਂ ਸ਼ਾਂਤੀ ਗੱਲਬਾਤ ਰੱਦ ਕੀਤੇ ਜਾਣ ਦੇ ਮੁੱਦੇ ਬਾਰੇ ਕਿਹਾ ਕਿ ਭਾਰਤ ਕੋਲ ਇਕ ਮੌਕਾ ਸੀ ਤੇ ਗੱਲਬਾਤ ਦੌਰਾਨ ਕਈ ਮੁੱਦਿਆਂ ਨੂੰ ਸੁਲਝਾਇਆ ਜਾ ਸਕਦਾ ਸੀ ਪਰ ਭਾਰਤ ਨੇ ਤੀਜੀ ਵਾਰ ਮੌਕਾ ਗੁਆ ਦਿੱਤਾ ਹੈ। ਭਾਰਤ ‘ਚ ਸ਼ਾਂਤੀ ਤੋਂ ਜ਼ਿਆਦਾ ਸਿਆਸਤ ਨੂੰ ਤਰਜੀਹ ਦਿੱਤੀ ਜਾ ਰਹੀ ਹੈ।


