- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਨੇ ਚਾਵਲਾ ਨੂੰ ਕਰਤਾਰਪੁਰ ਕਮੇਟੀ ਤੋਂ ਹਟਾਇਆ
ਇਸਲਾਮਾਬਾਦ- ਕਰਤਾਰਪੁਰ ਲਾਂਘੇ ‘ਤੇ ਐਤਵਾਰ ਨੂੰ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੀ ਬੈਠਕ ਤੋਂ ਪਹਿਲਾਂ ਪਾਕਿ ਸਰਕਾਰ ਨੇ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਨੂੰ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਹਰ ਕੱਢ ਦਿੱਤਾ ਹੈ। ਬੈਠਕ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਦੇ ਦਬਾਅ ਅੱਗੇ ਝੁਕਦਿਆਂ ਇਹ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਗੋਪਾਲ ਸਿੰਘ ਚਾਵਲਾ ਹੁਣ ਕਰਤਾਰਪੁਰ ਕੋਰੀਡੋਰ ਕਮੇਟੀ ਦਾ ਮੈਂਬਰ ਵੀ ਨਹੀਂ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਕੋਰੀਡੋਰ ਕਮੇਟੀ ‘ਚ ਗੋਪਾਲ ਸਿੰਘ ਚਾਵਲਾ ਨੂੰ ਸ਼ਾਮਿਲ ਕੀਤੇ ਜਾਣ ‘ਤੇ ਭਾਰਤ ਵੱਲੋਂ ਨਾਰਾਜ਼ਗੀ ਪ੍ਰਗਟ ਕੀਤੀ ਗਈ ਸੀ। ਇਸ ਮੁੱਦੇ ‘ਤੇ ਭਾਰਤ ਨੇ ਪਿਛਲੀ ਵਾਰ ਇਸ ਬੈਠਕ ਨੂੰ ਰੱਦ ਵੀ ਕਰ ਦਿੱਤਾ ਸੀ। ਇਸ ਤੋਂ ਬਾਅਦ ਐਤਵਾਰ ਨੂੰ ਅਟਾਰੀ-ਵਾਹਗਾ ਬਾਰਡਰ ‘ਤੇ ਸ਼ੁਰੂ ਹੋਣ ਵਾਲੀ ਬੈਠਕ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਗੋਪਾਲ ਸਿੰਘ ਚਾਵਲਾ ਨੂੰ ਉਸ ਕਮੇਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ।


