ਪਾਕਿ ਨੇ ਨਿਊਜ਼ੀਲੈਂਡ ਨੂੰ 2 ਦੌੜਾਂ ਨਾਲ ਹਰਾਇਆ

ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਬੁੱਧਵਾਰ ਨੂੰ ਟੀ20 ਮੈਚ ਦਾ ਮੁਕਾਬਲਾ ਆਬੂ ਧਾਬੀ ‘ਚ ਖੇਡਿਆ ਗਿਆ। ਪਾਕਿਸਤਾਨ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 149 ਦੌੜਾਂ ਦਾ ਟੀਚਾ ਦਿੱਤਾ ਸੀ। ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ 20 ਓਵਰਾਂ ‘ਚ 146 ਦੌੜਾਂ ਹੀ ਬਣਾ ਸਕੀ ਤੇ ਪਾਕਿਸਤਾਨ ਨੇ ਇਹ ਮੈਚ 2 ਦੌੜਾਂ ਨਾਲ ਜਿੱਤ ਲਿਆ। ਪਾਕਿਸਤਾਨ ਦੇ ਗੇਂਦਬਾਜ਼ ਹਸਨ ਅਲੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਨੇ ਟੀ 20 ਸੀਰੀਜ਼ ‘ਚ ਆਸਟਰੇਲੀਆ ਨੂੰ 3-0 ਨਾਲ ਹਰਾ ਕੇ ਕਲੀਨ ਸਵੀਪ ਕੀਤਾ ਸੀ।

VIA PUNJAB