- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਬਦਲ ਰਿਹੈ ਫ਼ੌਜੀ ਕਾਨੂੰਨ, ਕੁਲਭੂਸ਼ਣ ਜਾਧਵ ਨੂੰ ਮਿਲ ਸਕਦੀ ਹੈ ਰਾਹਤ
ਇਸਲਾਮਾਬਾਦ – ਪਾਕਿਸਤਾਨ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ‘ਚ ਵੱਡਾ ਫ਼ੈਸਲਾ ਲਿਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਆਪਣੇ ਫ਼ੌਜੀ ਕਾਨੂੰਨ ਵਿੱਚ ਸੋਧ ਕਰਨ ਜਾ ਰਿਹਾ ਹੈ। ਜੇ ਇੰਝ ਹੁੰਦਾ ਹੈ, ਤਾਂ ਜਾਧਵ ਨੂੰ ਆਪਣੀ ਗ੍ਰਿਫ਼ਤਾਰੀ ਵਿਰੁੱਧ ਸਿਵਲ ਕੋਰਟ (ਦੀਵਾਨੀ ਅਦਾਲਤ) ‘ਚ ਅਪੀਲ ਕਰਨ ਦਾ ਅਧਿਕਾਰ ਮਿਲ ਜਾਵੇਗਾ।ਪਾਕਿਸਤਾਨ ਨੇ ਮਾਰਚ 2016 ‘ਚ ਭਾਰਤੀ ਸਮੁੰਦਰੀ ਫ਼ੌਜ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ ਸੀ। ਉਸ ਤੋਂ ਬਾਅਦ ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਅਪ੍ਰੈਲ 2017 ‘ਚ ਕੁਲਭੂਸ਼ਣ ਜਾਧਵ ਨੂੰ ਜਾਸੂਸੀ ਤੇ ਅੱਤਵਾਦ ਦੇ ਦੋਸ਼ਾਂ ਅਧੀਨ ਮੌਤ ਦੀ ਸਜ਼ਾ ਸੁਣਾ ਦਿੱਤੀ ਸੀ।ਭਾਰਤ ਨੇ ਇਸ ਦਾ ਵਿਰੋਧ ਕੀਤਾ ਤੇ ਮਾਮਲੇ ਨੂੰ ਹੇਗ ਸਥਿਤ ਕੌਮਾਂਤਰੀ ਅਦਾਲਤ ‘ਚ ਉਠਾਇਆ। ਸੁਣਵਾਈ ਤੋਂ ਬਾਅਦ ਭਾਰਤ ਦੀ ਜਿੱਤ ਹੋਈ ਤੇ ਜਾਧਵ ਦੀ ਫਾਂਸੀ ਦੀ ਸਜ਼ਾ ਉੱਤੇ ਰੋਕ ਕਾਇਮ ਰੱਖਣ ਤੇ ਉਨ੍ਹਾਂ ਨੂੰ ਕੂਟਨੀਤਕ ਪਹੁੰਚ ਦੇਣ ਦੀ ਹਦਾਇਤ ਦਿੱਤੀ ਗਈ।


