- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵਿਖੇ ਕੈਦ ਕੁਲਭੂਸ਼ਣ ਮਾਮਲੇ ‘ਚ ਕੌਮਾਂਤਰੀ ਅਦਾਲਤ ਦਾ ਫੈਸਲਾ ਅੱਜ
ਹੇਗ ਦੇ ਪੀਸ ਪੈਲੇਸ ‘ਚ ਅੱਜ ਭਾਰਤੀ ਸਮੇਂ ਅਨੁਸਾਰ ਸ਼ਾਮੀ 6 ਵਜੇ ਫੈਸਲਾ ਸੁਣਾਇਆ ਜਾਵੇਗਾ
ਹੇਗ – ਪਾਕਿਸਤਾਨ ਵੱਲੋਂ ਕੈਦ ਕੀਤੇ ਗਏ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ‘ਚ ਕੌਮਾਂਤਰੀ ਨਿਆਂ ਅਦਾਲਤ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਪਾਕਿਸਤਾਨ ਦੀ ਇੱਕ ਫੌਜੀ ਅਦਾਲਤ ਨੇ ਜਾਧਵ ਨੂੰ ਦਬਾਅ ਪਾ ਕੇ ਲਏ ਕਬੂਲਨਾਮੇ ਦੇ ਅਧਾਰ ‘ਤੇ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਵੱਲੋਂ ਇਸ ਸਜ਼ਾ ਨੂੰ ਕੌਮਾਂਤਰੀ ਨਿਆਂ ਅਦਾਲਤ (ਆਈ.ਸੀ.ਜੇ.) ‘ਚ ਚੁਣੌਤੀ ਦਿੱਤੀ ਹੈ। ਬੁੱਧਵਾਰ ਨੂੰ ਭਾਰਤ ਦੀ ਅਪੀਲ ਦਾ ਨਿਪਟਾਰਾ ਹੋਣ ਦੀ ਸੰਭਾਵਨਾ ਹੈ। ਪਾਕਿਸਤਾਨ ਦੀ ਫੌਜੀ ਅਦਾਲਤ ਨੇ ਅਪ੍ਰੈਲ 2017 ‘ਚ ਬੰਦ ਕਮਰਾ ਸੁਣਵਾਈ ਤੋਂ ਬਾਅਦ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਤਹਿਤ ਭਾਰਤੀ ਨੇਵੀ ਤੋਂ ਸੇਵਾਮੁਕਤ ਅਧਿਕਾਰੀ ਸ੍ਰੀ ਜਾਧਵ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ ਸੀ। ਇਸ ਉੱਪਰ ਭਾਰਤ ਵੱਲੋਂ ਸਖਤ ਪ੍ਰਕਿਰਿਆ ਜ਼ਾਹਿਰ ਕੀਤੀ ਗਈ। ਕੌਮਾਂਤਰੀ ਨਿਆਂ ਅਦਾਲਤ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਦਿੱਤੇ ਬਿਆਨ ‘ਚ ਕਿਹਾ ਹੈ ਕਿ ਹੇਗ ਦੇ ਪੀਸ ਪੈਲੇਸ ‘ਚ 17 ਜੁਲਾਈ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮੀ 6 ਵਜੇ ਫੈਸਲਾ ਸੁਣਾਇਆ ਜਾਵੇਗਾ। ਅਦਾਲਤ ਦੇ ਪ੍ਰਮੁੱਖ ਜੱਜ ਅਬਦੁੱਲਕਾਵੀ ਅਹਿਮਦ ਯੂਸੁਫ ਇਹ ਫੈਸਲਾ ਪੜ੍ਹ ਕੇ ਸੁਣਾਉਣਗੇ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਵੱਲੋਂ ਇਸ ਮਾਮਲੇ ਵਿੱਚ ਆਪਣਾ ਪੱਖ ਜ਼ੋਰਦਾਰ ਅਦਾਲਤ ਵਿੱਚ ਰੱਖਿਆ ਗਿਆ ਸੀ। ਭਾਰਤ ਵੱਲੋਂ ਵੀ ਅਦਾਲਤ ਕੋਲ ਅਸਰਦਾਰ ਤਰੀਕੇ ਨਾਲ ਪਹੁੰਚ ਕੀਤੀ ਗਈ ਹੈ। ਭਾਰਤ ਨੇ ਪਾਕਿਸਤਾਨ ਉੱਪਰ ਵਿਆਨਾ ਸੰਧੀ ਦੇ ਕਾਨੂੰਨਾਂ ਦੀ ਖੁੱਲ੍ਹੇਆਮ ਉਲੰਘਣਾ ਦਾ ਦੋਸ਼ ਲਾਇਆ ਗਿਆ।


