- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵਿਦੇਸ਼ ਮੰਤਰੀ ਨੇ ਜਾਪਾਨ ਦਾ ਦੌਰਾ ਕੀਤਾ ਮੁਲਤਵੀ
ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹਮਲੇ ਦੇ ਬਾਅਦ ਸਥਿਤੀ ਨੂੰ ਦੇਖਦਿਆਂ ਜਾਪਾਨ ਦੌਰਾ ਮੁਲਤਵੀ ਕਰ ਦਿੱਤਾ ਹੈ। ਕੁਰੈਸ਼ੀ ਨੇ ਜਾਪਾਨੀ ਵਿਦੇਸ਼ ਮੰਤਰੀ ਤਾਰੋ ਕੋਨੋ ਨੂੰ ਯਾਤਰਾ ਮੁਲਤਵੀ ਕਰਨ ਸਬੰਧੀ ਕਾਰਨਾਂ ਦੀ ਜਾਣਕਾਰੀ ਦਿੱਤੀ ਹੈ।ਕੁਰੈਸ਼ੀ ਨੇ ਜਾਪਾਨੀ ਵਿਦੇਸ਼ ਮੰਤਰੀ ਨੂੰ ਫੋਨ ‘ਤੇ ਕਿਹਾ,”ਬੀਤੇ ਸਾਲ ਜਾਪਾਨ ਦੇ ਮਹੱਤਵਪੂਰਣ ਅਧਿਕਾਰੀਆਂ ਦੇ ਪਾਕਿਸਤਾਨ ਦੌਰੇ ਦੇ ਬਾਅਦ ਦੋਹਾਂ ਦੇਸ਼ਾਂ ਵਿਚ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇਸ ਨੂੰ ਅੱਗੇ ਜਾਰੀ ਰੱਖਣ ਦੇ ਉਦੇਸ਼ ਨਾਲ ਤੁਹਾਡੇ ਸੱਦੇ ‘ਤੇ ਮੈਂ 24 ਫਰਵਰੀ ਨੂੰ ਜਾਪਾਨ ਲਈ ਰਵਾਨਾ ਹੋਣਾ ਸੀ ਪਰ ਬਦਕਿਸਮਤੀ ਨਾਲ ਪੁਲਵਾਮਾ ਹਮਲੇ ਦੇ ਬਾਅਦ ਦੱਖਣੀ ਏਸ਼ੀਆ ਵਿਚ ਸ਼ਾਂਤੀ ਅਤੇ ਸੁਰੱਖਿਆ ਦੀ ਸਥਿਤੀ ਕਾਫੀ ਸੰਵੇਦਨਸ਼ੀਲ ਬਣ ਚੁੱਕੀ ਹੈ।” ਵਿਦੇਸ਼ ਮੰਤਰੀ ਨੇ ਕਿਹਾ,”ਕਸ਼ਮੀਰ ਵਿਚ ਸਥਿਤੀ ਜ਼ਿਆਦਾ ਸੰਵੇਦਨਸ਼ੀਲ ਹੈ। ਅਜਿਹੀ ਸਥਿਤੀ ਵਿਚ ਮੇਰਾ ਦੇਸ਼ ਵਿਚ ਰਹਿਣਾ ਮਹੱਤਵਪੂਰਣ ਹੈ। ਇਨ੍ਹਾਂ ਕਾਰਨਾਂ ਕਾਰਨ ਮੈਂ ਆਪਣਾ ਜਾਪਾਨ ਦੌਰਾ ਮੁਲਤਵੀ ਕਰ ਦਿੱਤਾ ਹੈ।”


