- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵਿਦੇਸ਼ ਮੰਤਰੀ 15 ਦਸੰਬਰ ਨੂੰ ਜਾਣਗੇ ਅਫਗਾਨਿਸਤਾਨ
ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਇਸ ਮਹੀਨੇ ਦੀ 15 ਤਰੀਕ ਨੂੰ ਅਫਗਾਨਿਸਤਾਨ ਦੌਰੇ ‘ਤੇ ਜਾਣਗੇ। ਉਨ੍ਹਾਂ ਦੀ ਇਸ ਯਾਤਰਾ ਦਾ ਉਦੇਸ਼ ਉੱਚ ਅਫਗਾਨ ਲੀਡਰਸ਼ਿਪ ਨਾਲ ਗੱਲਬਾਤ ਕਰ ਕੇ ਯੁੱਧ ਪ੍ਰਭਾਵਿਤ ਦੇਸ਼ ਵਿਚ ‘ਸਿਆਸੀ ਸੁਲ੍ਹਾ ਅਤੇ ਸਥਾਈ ਸ਼ਾਂਤੀ’ ਲਿਆਉਣ ਦੀ ਦਿਸ਼ਾ ਵਿਚ ਕੋਸ਼ਿਸ਼ ਕਰਨੀ ਹੈ।” ਕੁਰੈਸ਼ੀ ਨੇ ਕਾਬੁਲ ਜਾਣ ਦਾ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੇ ਪੱਤਰ ਦੇ ਬਾਅਦ ਕੀਤਾ ਹੈ। ਅਫਗਾਨ ਸ਼ਾਂਤੀ ਵਾਰਤਾ ਵਿਚ ਉਨ੍ਹਾਂ ਦੀ ਮਦਦ ਕਰੇ ਅਤੇ ਤਾਲਿਬਾਨ ਨੂੰ ਗੱਲਬਾਤ ਦੀ ਮੇਜ਼ ‘ਤੇ ਲਿਆਉਣ ਵਿਚ ਮਦਦ ਕਰੇ ਤਾਂ ਜੋ ਅਫਗਾਨਿਸਤਾਨ ਵਿਚ ਬੀਤੇ 17 ਸਾਲਾਂ ਤੋਂ ਚੱਲ ਰਹੇ ਖੂਨੀ ਯੁੱਧ ਨੂੰ ਖਤਮ ਕੀਤਾ ਜਾ ਸਕੇ। ਰੇਡੀਓ ਪਾਕਿਸਤਾਨ ਮੁਤਾਬਕ ਕੁਰੈਸ਼ੀ ਨੇ ਸ਼ਨੀਵਾਰ ਨੂੰ ਮੁਲਤਾਨ ਵਿਚ ਇਕ ਸਮਾਰੋਹ ਨੂੰ ਸੰਬੋਧਿਤ ਕਰਦਿਆਂ ਕਿਹਾ ਇਹ ਪਾਕਿਸਤਾਨ ਦੀ ਵਿਦੇਸ਼ ਨੀਤੀ ਦੀ ਮਜ਼ਬੂਤੀ ਹੈ ਜਿਸ ਕਾਰਨ ਅਮਰੀਕਾ ਨੇ ਅਫਗਾਨਿਤਾਨ ਮਾਮਲੇ ਵਿਚ ਮਦਦ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ, ਅਫਗਾਨ ਲੀਡਰਸ਼ਿਪ ਵਾਲੀ ਅਤੇ ਅਫਗਾਨ ਸ਼ਾਂਤੀ ਪ੍ਰਕਿਰਿਆ ਲਈ ਵਚਨਬੱਧ ਹੈ।


