- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵਿਦੇਸ਼ ਮੰਤਰੀ 2 ਦਿਨੀਂ ਕੁਵੈਤ ਦੌਰੇ ਤੇ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਕੁਵੈਤ ਦੀ ਆਪਣੀ ਦੋ ਦਿਨੀਂ ਯਾਤਰਾ ‘ਤੇ ਹਨ। ਇਸ ਯਾਤਰਾ ਦੌਰਾਨ ਕੁਰੈਸ਼ੀ ਆਪਣੇ ਹਮਰੁਤਬਾ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਸਿਲਸਿਲੇਵਾਰ ਬੈਠਕਾਂ ਕਰਨਗੇ। ਇਨ੍ਹਾਂ ਬੈਠਕਾਂ ਵਿਚ ਵੀਜ਼ਾ ਮੁੱਦਿਆਂ ਸਮੇਤ ਦੋ-ਪੱਖੀ ਸੰਬੰਧਾਂ ‘ਤੇ ਚਰਚਾ ਕੀਤੀ ਜਾਵੇਗੀ। ਵਿਦੇਸ਼ ਦਫਤਰ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰੇ ਦੌਰਾਨ ਕੁਰੈਸ਼ੀ ਈਰਾਨ ਅਤੇ ਅਮਰੀਕਾ ਵਿਚਾਲੇ ਤਣਾਅ, ਤਾਲਿਬਾਨ ਨਾਲ ਵਾਰਤਾ ਅਤੇ ਖੇਤਰੀ ਸੁਰੱਖਿਆ ਦੀ ਸਥਿਤੀ ‘ਤੇ ਵੀ ਚਰਚਾ ਕਰਨਗੇ। ਕੁਰੈਸ਼ੀ ਨੇ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨੂੰ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਇਮਾਰਨ ਖਾਨ ਦੀ ਕੁਵੈਤ ਦੇ ਅਮੀਰ ਲਈ ਇਕ ਵਿਸ਼ੇਸ਼ ਚਿੱਠੀ ਲੈ ਕੇ ਜਾ ਰਹੇ ਹਨ। ਤੇਲ ਅਮੀਰ ਇਸ ਦੇਸ਼ ਵਿਚ ਕੁਰੈਸ਼ੀ ਦੀ ਯਾਤਰਾ ਨੂੰ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ।


