- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵਿੱਚ ਮਦਰਸੇ ਵਿੱਚ ਧਮਾਕਾ, 7 ਬੱਚਿਆਂ ਦੀ ਮੌਤ, 26 ਬੱਚਿਆਂ ਸਮੇਤ 70 ਜ਼ਖਮੀ
ਪੇਸ਼ਾਵਰ – ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ ਇਕ ਮਦਰਸੇ ਵਿਚ ਜ਼ੋਰਦਾਰ ਧਮਾਕਾ ਹੋਇਆ| ਇਸ ਧਮਾਕੇ ਵਿਚ 7 ਬੱਚਿਆਂ ਦੀ ਮੌਤ ਹੋ ਗਈ ਅਤੇ 26 ਬੱਚਿਆਂ ਸਮੇਤ 70 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ|ਬਚਾਅ ਕੰਮ ਵਿਚ ਲੱਗੇ ਸੂਤਰਾਂ ਨੇ ਦੱਸਿਆ ਕਿ ਧਮਾਕਾ ਡੀਰ ਕਾਲੋਨੀ ਵਿਚ ਹੋਇਆ|ਜ਼ਖਮੀ ਬੱਚਿਆਂ ਨੂੰ ਲੇਡੀ ਰੀਡਿੰਗ ਹਸਪਤਾਲ ਅਤੇ ਮੈਡੀਕਲ ਸਹੂਲਤ ਕੇਂਦਰਾਂ ਵਿਚ ਭਰਤੀ ਕਰਵਾਇਆ ਗਿਆ ਹੈ| ਕਈ ਜ਼ਖਮੀ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਗਈ ਹੈ|ਪੁਲੀਸ ਅਤੇ ਬਚਾਅ ਦਲ ਨੇ ਘਟਨਾ ਸਥਾਨ ਤੇ ਪਹੁੰਚ ਕੇ ਬਚਾਅ ਮੁਹਿੰਮ ਚਲਾਈ| ਪੁਲੀਸ ਅਧਿਕਾਰੀਆਂ ਦੇ ਮੁਤਾਬਕ, ਧਮਾਕੇ ਦੀ ਪ੍ਰਕਿਤੀ ਦੇ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ|ਜਦੋਂ ਬੰਬ ਧਮਾਕਾ ਹੋਇਆ ਉਦੋਂ ਉਸ ਸਮੇਂ ਧਾਰਮਿਕ ਸਕੂਲ ਵਿਚ ਕਲਾਸਾਂ ਚੱਲ ਰਹੀਆਂ ਸਨ| ਮ੍ਰਿਤਕਾਂ ਵਿਚ ਬੱਚਿਆਂ ਅਤੇ ਅਧਿਆਪਕਾਂ ਦੀ ਗਿਣਤੀ ਜ਼ਿਆਦਾ ਹੈ|


