- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵੱਲੋਂ ਪੁਣਛ ਵਿੱਚ ਗੋਲੀਬਾਰੀ ਦੀ ਉਲੰਘਣਾ
ਜੰਮੂ – ਪਾਕਿਸਤਾਨੀ ਫ਼ੌਜ ਨੇ ਅੱਜ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਮੂਹਰਲੀਆਂ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਬੰਦੀ ਦੀ ਉਲੰਘਣਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਖੜੀ ਕਰਮਾਰਾ ਤੇ ਗੁਲਪੁਰ ਦੇ ਮੂਹਰਲੇ ਖੇਤਰਾਂ ਵਿੱਚ ਹੋਈ। ਸਰਹੱਦ ਉੱਤੇ ਤਾਇਨਾਤ ਭਾਰਤੀ ਫ਼ੌਜੀਆਂ ਨੇ ਇਸ ਗੋਲੀਬਾਰੀ ਦਾ ਢੁੱਕਵਾਂ ਜਵਾਬ ਦਿੱਤਾ। ਇਸ ਦੌਰਾਨ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਅਤਿਵਾਦੀਆਂ ਨੇ ਇਕ ਸਪੈਸ਼ਲ ਪੁਲੀਸ ਅਫ਼ਸਰ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਇਕ ਪੁਲੀਸ ਅਫ਼ਸਰ ਨੇ ਦੱਸਿਆ ਕਿ ਅਤਿਵਾਦੀਆਂ ਨੇ ਪੁਲਵਾਮਾ ਦੇ ਹੰਜਣ ਇਲਾਕੇ ਵਿਚ ਐਸਪੀਓ ਸਮੀਰ ਅਹਿਮਦ ’ਤੇ ਉਸ ਦੇ ਘਰ ਲਾਗੇ ਫਾਇਰਿੰਗ ਕੀਤੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਦਮ ਤੋੜ ਗਿਆ।ਉਧਰ ਸਰਹੱਦ ’ਤੇ ਗੋਲੀਬਾਰੀ ਕਰਕੇ ਅਜੇ ਤਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਸਰਹੱਦ ’ਤੇ ਗੋਲੀਬੰਦੀ ਬਾਬਤ ਦੋਵਾਂ ਮੁਲਕਾਂ ਵਿੱਚ ਸਾਲ 2003 ਵਿੱਚ ਬਣੀ ਸਮਝ ਤਹਿਤ ਭਾਰਤ ਵੱਲੋਂ ਗੁਆਂਢੀ ਮੁਲਕ ਨੂੰ ਗੋਲੀਬੰਦੀ ਦੀ ਉਲੰਘਣਾ ਤੋਂ ਬਾਜ਼ ਆਉਣ ਤੇ ਸਮਝੌਤੇ ਦਾ ਪਾਲਣ ਕਰਨ ਦੇ ਦਿੱਤੇ ਸੱਦਿਆਂ ਦੇ ਬਾਵਜੂਦ ਪਾਕਿਸਤਾਨ ਪਿਛਲੇ ਸਾਲ ਤੋਂ ਅਕਤੂਬਰ 2018 ਤਕ 1600 ਵਾਰ ਗੋਲਬੰਦੀ ਦੀ ਉਲੰਘਣਾ ਕਰ ਚੁੱਕਾ ਹੈ।


