- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵੱਲੋਂ ਭਾਰਤ ਵਿਰੋਧੀ ਹਿੰਸਾ ਭੜਕਾਉਣਾ ਸ਼ਾਂਤੀ ਲਈ ਠੀਕ ਨਹੀਂ: ਰਾਜਨਾਥ
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਆਗੂਆਂ ਨੂੰ ਕਿਹਾ ਹੈ ਕਿ ਪਾਕਿਸਤਾਨ ਦੀ ਸਿਖਰਲੀ ਲੀਡਰਸ਼ਿਪ ਭੜਕਾਊ ਅਤੇ ਦੁਸ਼ਮਣੀ ਵਾਲੇ ਬਿਆਨ ਦੇ ਰਹੀ ਹੈ ਅਤੇ ਭਾਰਤ ਵਿਰੋਧੀ ਹਿੰਸਾ ਨੂੰ ਹੱਲਾਸ਼ੇਰੀ ਦੇਣਾ ਖ਼ਿੱਤੇ ’ਚ ਸ਼ਾਂਤੀ ਲਈ ਸਹਾਇਕ ਨਹੀਂ ਹੈ। ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਅਮਰੀਕੀ ਹਮਰੁਤਬਾ ਮਾਰਕ ਐਸਪਰ ਅਤੇ ਮਾਈਕ ਪੌਂਪੀਓ ਨਾਲ ਦੋ ਜਮ੍ਹਾਂ ਦੋ ਮੰਤਰੀ ਪੱਧਰ ਦੀ ਵਾਰਤਾ ਇਥੇ ਮੁਕੰਮਲ ਹੋ ਗਈ। ਵਾਰਤਾ ਦੌਰਾਨ ਪਾਕਿਸਤਾਨ ਤੋਂ ਪੈਣਾ ਹੋਣ ਵਾਲੇ ਸੀਮਾ ਪਾਰ ਅਤਿਵਾਦ ਦਾ ਮੁੱਦਾ ਵੀ ਉਭਰਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ,‘‘ਅਸੀਂ ਬੈਠਕ ਦੌਰਾਨ ਅਫ਼ਗਾਨਿਸਤਾਨ, ਪਾਕਿਸਤਾਨ, ਨੇਪਾਲ, ਸ੍ਰੀਲੰਕਾ ਅਤੇ ਹਿੰਦ ਮਹਾਸਾਗਰ ਖ਼ਿੱਤੇ ’ਚ ਹਾਲਾਤ ਬਾਰੇ ਆਪਣਾ ਆਪਣਾ ਮੁਲਾਂਕਣ ਸਾਂਝਾ ਕੀਤਾ ਹੈ।’’ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਪੌਂਪੀਓ ਨੇ ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਫੈਲਾਏ ਜਾ ਰਹੇ ਅਤਿਵਾਦ ਬਾਰੇ ਵੀ ਜ਼ਿਕਰ ਕੀਤਾ। ਅਫ਼ਗਾਨਿਸਤਾਨ ’ਚ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ਬਾਰੇ ਪੌਂਪੀਓ ਨੇ ਕਿਹਾ,‘‘ਅਸੀਂ ਭਾਰਤ ਦੀ ਫਿਕਰਮੰਦੀ ਸਮਝਦੇ ਹਾਂ।


