- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਸਰਕਾਰ ਨੇ ਸ਼ਰੀਫ਼ ਨੂੰ ਭਗੌੜਾ ਐਲਾਨਿਆ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ (70) ਨੂੰ ਸਰਕਾਰ ਨੇ ਭਗੌੜਾ ਐਲਾਨ ਦਿੱਤਾ ਹੈ। ਮੀਡੀਆ ਰਿਪੋਰਟ ਮੁਤਾਬਕ ਲੰਡਨ ’ਚੋਂ ਮੈਡੀਕਲ ਰਿਪੋਰਟ ਨਾ ਭੇਜੇ ਜਾਣ ਮਗਰੋਂ ਉਸ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਸਰਕਾਰ ਮੁਤਾਬਕ ਨਵਾਜ਼ ਸ਼ਰੀਫ਼ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਜ਼ਿਕਰਯੋਗ ਹੈ ਕਿ ਲਾਹੌਰ ਹਾਈ ਕੋਰਟ ਨੇ ਪਿਛਲੇ ਸਾਲ ਨਵੰਬਰ ’ਚ ਮੈਡੀਕਲ ਆਧਾਰ ’ਤੇ ਸ਼ਰੀਫ਼ ਨੂੰ ਇਲਾਜ ਲਈ ਚਾਰ ਹਫ਼ਤਿਆਂ ਵਾਸਤੇ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਸੀ। ਅਖ਼ਬਾਰ ‘ਡਾਅਨ’ ਦੀ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਬੈਠਕ ਦੌਰਾਨ ਸ਼ਰੀਫ਼ ਨੂੰ ਭਗੌੜਾ ਐਲਾਨਣ ਦਾ ਫ਼ੈਸਲਾ ਲਿਆ ਗਿਆ। ਪ੍ਰਧਾਨ ਮੰਤਰੀ ਦੀ ਸੂਚਨਾ ਬਾਰੇ ਵਿਸ਼ੇਸ਼ ਸਹਾਇਕ ਫਿਰਦੌਸ ਆਸ਼ਿਕ ਅਵਾਨ ਨੇ ਦੱਸਿਆ ਕਿ ਸ਼ਰੀਫ਼ ਵੱਲੋਂ ਭੇਜੇ ਗਏ ਮੈਡੀਕਲ ਸਰਟੀਫਿਕੇਟ ਨੂੰ ਸਰਕਾਰ ਨੇ ਨਕਾਰ ਦਿੱਤਾ ਹੈ।


