- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਹੀ ਨਹੀਂ ਅਫ਼ਗਾਨਿਸਤਾਨ ’ਤੇ ਵੀ ਨਜ਼ਰ ਰੱਖੋ: ਦਰਾਵਿੜ
ਨਵੀਂ ਦਿੱਲੀ – ਸਾਬਕਾ ਭਾਰਤੀ ਕਪਤਾਨ ਰਾਹੁਲ ਦਰਾਵਿੜ ਨੂੰ ਕ੍ਰਿਕਟ ਜਗਤ ਦੀ ਉਭਰਦੀ ਟੀਮ ਅਫ਼ਗਾਨਿਸਤਾਨ ਦਾ ਖ਼ਤਰਾ ਮਹਿਸੂਸ ਹੋਣ ਲੱਗਿਆ ਹੈ। ਉਸ ਦਾ ਮੰਨਣਾ ਹੈ ਕਿ ਏਸ਼ੀਆ ਕੱਪ ਵਿੱਚ ਭਾਰਤ ਨੂੰ ਸਿਰਫ਼ ਪਾਕਿਸਤਾਨ ’ਤੇ ਹੀ ਨਹੀਂ, ਸਗੋਂ ਅਫ਼ਗਾਨਿਸਤਾਨ ’ਤੇ ਵੀ ਨਜ਼ਰ ਰੱਖਣੀ ਚਾਹੀਦੀ ਹੈ। ਦੁਨੀਆ ਦੇ ਸਭ ਤੋਂ ਬਿਹਤਰੀਨ ਬੱਲੇਬਾਜ਼ਾਂ ਵਿੱਚ ਸ਼ਾਮਲ ਅਤੇ ਭਾਰਤੀ ‘ਏ’ ਟੀਮ ਦੇ ਕੋਚ ਦਰਾਵਿੜ ਨੇ ਅੱਜ ਇੱਥੇ ਇੱਕ ਹਸਪਤਾਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨੂੰ ਕਿਹਾ ਕਿ ਅਫ਼ਗਾਨਿਸਤਾਨ ਦੀ ਟੀਮ ਇਸ ਸਮੇਂ ਏਸ਼ੀਆ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਅਤੇ ਉਸ ਨੇ ਆਪਣੇ ਪ੍ਰਦਰਸ਼ਨ ਵਿੱਚ ਦੂਜੀਆਂ ਟੀਮਾਂ ਨੂੰ ਹੈਰਾਨ ਕਰ ਦਿੱਤਾ ਹੈ। ਅਫ਼ਗਾਨਿਸਤਾਨ ਨੇ ਏਸ਼ੀਆ ਕੱਪ ਵਿੱਚ ਹੁਣ ਤੱਕ ਸ੍ਰੀਲੰਕਾ ਨੂੰ 91 ਦੌੜਾਂ ਨਾਲ ਅਤੇ ਬੰਗਲਾਦੇਸ਼ ਨੂੰ 136 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਹੈ ਅਤੇ ਸੁਪਰ-4 ਵਿੱਚ ਥਾਂ ਬਣਾਈ ਹੈ। ਭਾਰਤ ਨੇ ਗਰੁੱਪ ਮੈਚ ਵਿੱਚ ਪਾਕਿਸਤਾਨ ਨੂੰ ਹਰਾਇਆ ਸੀ, ਪਰ ਦਰਾਵਿੜ ਦੀ ਟੀਮ ਇੰਡੀਆ ਨੂੰ ਸਲਾਹ ਹੈ ਕਿ ਉਹ ਅਫ਼ਗਾਨਿਸਤਾਨ ’ਤੇ ਵੀ ਨਜ਼ਰ ਰੱਖੇ।


