- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਰਟੀਆਂ ਨਸ਼ੇ ਵੰਡਣ ਤੋਂ ਗੁਰੇਜ਼ ਕਰਨ : ਜਥੇ. ਦਾਦੂਵਾਲ
ਤਲਵੰਡੀ ਸਾਬੋ – ਜਿਸ ਨਸ਼ੇ ਤੋਂ ਸਾਡੇ ਗੁਰੁ ਸਾਹਿਬਾਨ ਅਤੇ ਸੰਤਾਂ ਮਹਾਂਪੁਰਸ਼ਾਂ ਨੇ ਵਰਜਿਆ ਹੋਵੇ ਚੰਦ ਵੋਟਾਂ ਲਈ ਲੋਕਾਂ ਨੂੰ ਉਹੀ ਨਸ਼ੇ ਵੰਡਣ ਵਾਲੇ ਰਾਜਨੀਤਕ ਲੋਕਾਂ ਨੂੰ ਇਸ ਅਤਿ ਮਾੜੇ ਕੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖ਼ਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਬਲਜੀਤ ਸਿੰਘ ਦਾਦੂਵਾਲ ਨੇ ਰਾਜ ਕਰ ਚੁੱਕੀਆਂ ਜਾਂ ਚੋਣ ਮੈਦਾਨ ਵਿੱਚ ਉਤਰੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਸੀਹਤ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸੰਸਦੀ ਚੋਣਾਂ ਹੋ ਰਿਹਾ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਖਾਸ ਕਰ ਜਿਨ੍ਹਾਂ ਨੇ ਪੰਜਾਬ ਤੇ ਰਾਜ ਕੀਤਾ ਹੈ ਤੇ ਰਾਜ ਕਰਦਿਆਂ ਅਰਬਾਂ ਖਰਬਾਂ ਦੀਆਂ ਜਾਇਦਾਦਾਂ ਬਣਾਈਆਂ ਹਨ ਅਤੇ ਹੁਣ ਉਹ ਉਸ ਪੈਸੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਸ਼ਰਾਬ ਅਫੀਮ ਭੁੱਕੀ ਸਮੈਕ ਚਿੱਟੇ ਆਦਿ ਨਸ਼ੇ ਵਰਤਾ ਕੇ ਵੋਟਾਂ ਖ਼ਰੀਦਣਾ ਚਾਹੁੰਦੇ ਹਨ। ਪਰ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਇਨ੍ਹਾਂ ਸਿਆਸੀ ਪਾਰਟੀਆਂ ਨੂੰ ਲੋਕਾਂ ਨੂੰ ਨਸ਼ੇ ਵਰਤਾਉਣ ਦਾ ਰੁਝਾਨ ਬੰਦ ਕਰਨਾ ਚਾਹੀਦਾ ਹੈ ਜੇਕਰ ਲੋਕਾਂ ਨੂੰ ਇਹ ਸਿਆਸੀ ਲੋਕ ਕੁਝ ਦੇਣਾ ਹੀ ਚਾਹੁੰਦੇ ਹਨ ਤਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ,ਸੰਪੂਰਨ ਕਰਜਾ ਮੁਆਫੀ ਤੇ ਫਸਲਾਂ ਦਾ ਪੂਰਾ ਮੁੱਲ ਦੇਣਾ ਚਾਹੀਦਾ ਹੈ।ਉਨਾਂ ਨੇ ਸਿਆਸੀ ਧਿਰਾਂ ਨੂੰ ਵੋਟਾਂ ਲਈ ਨਸ਼ੇ ਵੰਡਣ ਤੋਂ ਗੁਰੇਜ ਕਰਨ ਲਈ ਕਿਹਾ।


