- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਭਾਈ ਲੌਂਗੋਵਾਲ ਨੇ ਕੀਤੀ ਜਨਤਕ
ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੋਂ ਹਰ ਕੋਈ ਵੇਖ ਸਕੇਗਾ ਜਾਂਚ ਰਿਪੋਰਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਹਰ ਇਕ ਵਿਅਕਤੀ ਲਈ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਜਾਂਚ ਰਿਪੋਰਟ ਦਾ ਉਹ ਸੰਖੇਪ ਵੇਰਵਾ ਪਹਿਲਾਂ ਹੀ ਜਨਤਕ ਕੀਤਾ ਜਾ ਚੁੱਕਾ ਹੈ ਅਤੇ ਹੁਣ ਸਮੁੱਚੀ ਜਾਂਚ ਰਿਪੋਰਟ ਵੀ ਵੈੱਬਸਾਈਟ ’ਤੇ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ ਕਰੀਬ ਇਕ ਹਜ਼ਾਰ ਪੰਨਿਆਂ ਦੀ ਹੈ, ਜਿਸ ਨੂੰ ਸਕੈਨ ਕਰਕੇ ਵੈੱਬਸਾਈਟ ’ਤੇ ਪਾਇਆ ਜਾਵੇਗਾ। ਇਹ ਰਿਪਰੋਟ ਭਲਕ ਤੱਕ ਸੰਗਤਾਂ ਲਈ ਉਪਲੱਬਧ ਹੋ ਜਾਵੇਗੀ। ਭਾਈ ਲੌਂਗੋਵਾਲ ਅਨੁਸਾਰ ਰਿਪੋਰਟ ਦੇ ਪਹਿਲੇ ਭਾਗ ਵਿਚ ਲਗਭਗ 680 ਪੰਨਿਆਂ ਤੱਕ ਵੱਖ-ਵੱਖ ਲੋਕਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਹਨ, ਜਦਕਿ ਅੰਤਲੇ ਭਾਗ ਵਿਚ ਜਾਂਚ ਕਮਿਸ਼ਨ ਵੱਲੋਂ ਰਿਪੋਰਟ ਦਿੱਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।


