- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ
ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਉੱਘੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੇ ਤਸਵੀਰਾਂ ਵਾਲੇ ਫਲੈਕਸ ਲੱਗਣਗੇ
ਚੰਡੀਗੜ – ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 2017 ਤੋਂ ਹੁਣ ਤੱਕ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਰਹਿੰਦੇ ਜੇਤੂ ਖਿਡਾਰੀਆਂ ਨੂੰ ਵੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।ਇੱਥੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਰਾਜ ਭਰ ਦੇ ਜ਼ਿਲਾ ਖੇਡ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਰਾਣਾ ਸੋਢੀ ਨੇ ਵਿਭਾਗੀ ਅਧਿਕਾਰੀਆਂ ਨੂੰ ਇਨਾਮਾਂ ਦੀ ਪੜਾਅਵਾਰ ਵੰਡ ਲਈ ਸੂਚੀਆਂ ਤਿਆਰ ਕਰਨ ਲਈ ਆਖਦਿਆਂ ਕਿਹਾ ਕਿ ਸਾਲ 2007 ਤੋਂ 2015 ਤੱਕ ਦੇ 2339 ਖਿਡਾਰੀਆਂ ਸਣੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲਿਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਫੰਡ ਮੌਜੂਦ ਹਨ, ਜਿਸ ਦੀ ਵੰਡ ਛੇਤੀ ਸ਼ੁਰੂ ਕੀਤੀ ਜਾਵੇਗੀ। ਜ਼ਿਲਾ ਖੇਡ ਅਫ਼ਸਰਾਂ ਨੂੰ ਖੇਡ ਗਤੀਵਿਧੀਆਂ ਮੁੜ ਸ਼ੁਰੂ ਕਰਨ ਬਾਰੇ ਕੇਂਦਰੀ ਸਿਹਤ ਮੰਤਰਾਲੇ, ਖੇਡ ਅਥਾਰਟੀ ਆਫ ਇੰਡੀਆ (ਸਾਈ) ਅਤੇ ਪੰਜਾਬ ਦੇ ਸਿਹਤ ਵਿਭਾਗ ਦੇ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਉਨਾਂ ਕਿਹਾ ਕਿ ਹਰੇਕ ਖਿਡਾਰੀ ਦਾ ਆਰ.ਟੀ.ਪੀ.ਸੀ.ਆਰ. ਟੈਸਟ ਲਾਜ਼ਮੀ ਹੈ ਅਤੇ ਸਟੇਡੀਅਮਾਂ ਦੇ ਦਾਖ਼ਲੇ ਵਾਲੀ ਥਾਂ ਥਰਮਲ ਸਕੈਨਿੰਗ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ। ਇਸ ਤੋਂ ਇਲਾਵਾ ਸਿਖਲਾਈ ਪ੍ਰੋਗਰਾਮ ਵਿੱਚ ਇਕੋ ਸਮੇਂ ਸਾਰੇ ਖਿਡਾਰੀਆਂ ਦੀ ਹਾਜ਼ਰੀ ਦੀ ਥਾਂ ਗਰੁੱਪਾਂ ਵਿੱਚ ਸਿਖਲਾਈ ਦਿੱਤੀ ਜਾਵੇ। ਉਨਾਂ ਕਿਹਾ ਕਿ ਹਰੇਕ ਸਿਖਲਾਈ ਸੈਸ਼ਨ ਤੋਂ ਬਾਅਦ ਸਟੇਡੀਅਮਾਂ ਨੂੰ ਰੋਗਾਣੂ ਮੁਕਤ ਕਰਨਾ ਯਕੀਨੀ ਬਣਾਇਆ ਜਾਵੇ। ਇਨਾਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਲਈ ਜ਼ਿਲਾ ਖੇਡ ਅਫ਼ਸਰ ਪੂਰੀ ਤਰਾਂ ਜ਼ਿੰਮੇਵਾਰ ਹੋਣਗੇ।ਖੇਡ ਮੰਤਰੀ ਨੇ ਜ਼ਿਲਾ ਖੇਡ ਅਫ਼ਸਰਾਂ ਨੂੰ ਕਿਹਾ ਕਿ ਜੇ ਕੋਈ ਖਿਡਾਰੀ ਕੌਮਾਂਤਰੀ ਪੱਧਰ ਉਤੇ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੁੰਦਾ ਹੈ ਅਤੇ ਉਸ ਨੂੰ ਮਾਲੀ ਮਦਦ ਦੀ ਲੋੜ ਹੈ ਤਾਂ ਉਹ ਸਬੰਧਤ ਜ਼ਿਲਾ ਖੇਡ ਅਫ਼ਸਰ ਨਾਲ ਮੁਲਾਕਾਤ ਕਰ ਕੇ ਮਦਦ ਲੈ ਸਕਦਾ ਹੈ। ਵਿਭਾਗ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਹੋਣਹਾਰ ਖਿਡਾਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੋਂ ਵਾਂਝਾ ਨਾ ਰਹੇ। ਉਨਾਂ ਉੱਭਰਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਮਹਾਨ ਖਿਡਾਰੀਆਂ ਦੀਆਂ ਤਸਵੀਰਾਂ ਤੇ ਉਪਲਬਧੀਆਂ ਵਾਲੇ ਫਲੈਕਸ ਲਾਉਣ ਬਾਰੇ ਵੀ ਕਿਹਾ। ਇਸ ਦੇ ਨਾਲ-ਨਾਲ ਪੰਜਾਬ ਦੀ ਖੇਡ ਨੀਤੀਆਂ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਨਕਦ ਇਨਾਮੀ ਰਾਸ਼ੀ, ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਬਾਰੇ ਸਕੂਲਾਂ ਵਿੱਚ ਕਿਤਾਬਚੇ ਵੰਡੇ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।ਮੀਟਿੰਗ ਦੌਰਾਨ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਅਧਿਕਾਰੀਆਂ ਨੂੰ ਸਿਖਲਾਈ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੌਰਾਨ ‘ਸਾਈ’ ਤੇ ਖੇਡ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਬਾਰੇ ਤਫ਼ਸੀਲ ਨਾਲ ਸਮਝਾਇਆ ਅਤੇ ਇਸ ਦੌਰਾਨ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਬਤ ਪੁੱਛਿਆ। ਉਨਾਂ ਕਿਹਾ ਕਿ ਖਿਡਾਰੀਆਂ ਜਾਂ ਉਨਾਂ ਦੇ ਮਾਪਿਆਂ ਤੋਂ ਸਿਖਲਾਈ ਸੈਸ਼ਨਾਂ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਪੱਤਰ ਲਿਆ ਜਾਵੇ ਅਤੇ ਹਰੇਕ ਖਿਡਾਰੀਆਂ ਦੇ ਫੋਨ ਉਤੇ ‘ਆਰੋਗਿਆ ਸੇਤੂ’ ਐਪ ਡਾਊਨਲੋਡ ਹੋਣਾ ਜ਼ਰੂਰੀ ਹੈ।ਉਨਾਂ ਖਿਡਾਰੀਆਂ ਦੀ ਨਰਸਰੀ ਤਿਆਰ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਾਈਆਂ ਤਾਂ ਜੋ ਹਰੇਕ ਖੇਡ ਲਈ ਖਿਡਾਰੀਆਂ ਦੀ ਚੋਣ ਵਾਸਤੇ ਵਿਆਪਕ ਆਧਾਰ ਤਿਆਰ ਹੋ ਸਕੇ।ਮੀਟਿੰਗ ਦੌਰਾਨ ਜੁਆਇੰਟ ਸਕੱਤਰ ਖੇਡ ਕੌਂਸਲ ਕਰਤਾਰ ਸਿੰਘ ਤੇ ਸਾਰੇ ਜ਼ਿਲਿਆਂ ਦੇ ਖੇਡ ਅਫ਼ਸਰ ਵੀ ਹਾਜ਼ਰ ਸਨ।


