ਪਿੰਡ ਅਨਾਰਕਲੀ ਦੇ ਗੁਰਦੁਆਰਾ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਾਇਆ

ਬਾਬਾ ਰਜਿੰਦਰ ਸਿੰਘ ਵੱਲੋਂ ਛੋਟੇ ਸਹਿਬਜਾਦਿਆਂ ਦੀ ਸਹੀਦੀ ਸਬੰਧੀ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

ਫਿਰੋਜ਼ਪੁਰ – ਪਿੰਡ ਅਨਾਰਕਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਪਿੰਡ ਅਨਾਰਕਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਕਥਾ ਵਾਚਕ ਬਾਬਾ ਜਸਪਾਲ ਸਿੰਘ,ਬਾਬਾ ਰਜਿੰਦਰ ਸਿੰਘ ਵੱਲੋਂ ਮਾਤਾ ਗੁਜਰ ਕੌਰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਸਬੰਧੀ ਇਤਿਹਾਸ ਗੁਰੂ ਗੋਬਿੰਦ ਸਿੰਘ ਨਾਲੋਂ ਪਏ ਪਰਿਵਾਰ ਵਿਛੋੜੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਲੈ ਛੋਟੇ ਸਾਹਿਬਜ਼ਾਦੇ ਨੀਂਹਾਂ ਚ ਚਿਣ ਕੇ ਸ਼ਹੀਦੀਆਂ ਪ੍ਰਾਪਤ ਕਰਨ ਤੱਕ ਪ੍ਰਸੰਗ ਸੁਨਾਕੇ ਸੰਗਤਾਂ ਨੂੰ ਨਿਹਾਲ ਕੀਤਾ। ਇਲਾਕੇ ਭਰ ਚੋਂ ਪੁੱਜੀਆਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਪਾਲ ਸਿੰਘ ਜੀ ਵੱਲੋਂ ਜੀ ਆਇਆਂ ਆਖਿਆ ਗਿਆ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸਮਾਗਮ ਦੇ ਮੁੱਖ ਸੇਵਾਦਾਰ ਸੰਦੀਪ ਸਿੰਘ ਦੀਪੁੂ ਵੱਲੋਂ ਲੰਗਰਾਂ ਵਿੱਚ ਅਤੇ ਹਰ ਤਰ੍ਹਾਂ ਦੀ ਸੇਵਾ ਕਰਨ ਵਾਲੇ ਨੌਜਵਾਨਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ।

VIA PUNJAB