- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਿੰਡ ਟੇਂਡੀਵਾਲਾ ਵਿਖੇ ਬੰਨ ਦੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ
ਸਾਵਧਾਨੀ ਵਜੋਂ ਐਨ.ਡੀ.ਆਰ.ਐਫ. ਅਤੇ ਫੌਜੀ ਟੀਮਾਂ ਤੈਨਾਤ
ਚੰਡੀਗੜ – ਪਾਕਿਸਤਾਨ ਵਾਲੇ ਪਾਸਿਓਂ ਭਾਰੀ ਮਾਤਰਾ ਵਿੱਚ ਪਾਣੀ ਛੱਡਣ ਕਾਰਨ ਬੰਨ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ, ਟੇਂਡੀਵਾਲਾ ਬੰਨ ਦੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਫਿਰੋਜ਼ਪੁਰ ਜ਼ਿਲਾ ਪ੍ਰਸ਼ਾਸਨ ਨੂੰ ਹਾਈ ਅਲਰਟ ‘ਤੇ ਰੱÎਖਣ ਦੇ ਨਾਲ ਨਾਲ ਸਾਵਧਾਨੀ ਦੇ ਪੱਖ ਤੋਂ ਐਨ.ਡੀ.ਆਰ.ਐਫ. ਅਤੇ ਫੌਜੀ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਸਮੁੱਚੀ ਮਸ਼ੀਨਰੀ ਇਸ ਕਾਰਜ ਵਿੱਚ ਲਗਾਈ ਗਈ ਹੈ ਅਤੇ ਸਬੰਧਤ ਵਿਭਾਗ ਵੀ ਪੂਰੀ ਤਰਾਂ ਯਤਨਸ਼ੀਲ ਹਨ। ਬੁਲਾਰੇ ਨੇ ਦੱÎਸਿਆ ਕਿ ਵੱਡੀ ਮਾਤਰਾ ਵਿੱਚ ਰੇਤੇ ਨਾਲ ਭਰੀਆਂ ਬੋਰੀਆਂ ਦੇ ਢੇਰ ਲਗਾ ਕੇ ਬੰਨ ਦੀ ਮਜ਼ਬੂਤੀ ਲਈ ਕਾਫ਼ੀ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਸ਼ਾਮ ਤੱਕ ਇਹ ਹੋਰ ਵੀ ਮਜ਼ਬੂਤੀ ਹੋ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਜੋ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਯਤਨਸ਼ੀਲ ਹੈ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਰਾਹਤ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ। ਕਾਬਲੇਗੌਰ ਹੈ ਕਿ ਪਹਿਲਾਂ ਪਾਣੀ ਫਿਰੋਜ਼ਪੁਰ ਜ਼ਿਲੇ ਤੋਂ ਪਾਕਿਸਤਾਨ ਨੂੰ ਜਾਂਦਾ ਹੈ ਅਤੇ ਫਿਰ ਫਿਰੋਜ਼ਪੁਰ ਵਾਪਸ ਆਉਂਦਾ ਹੈ ਅਤੇ ਇਹ ਕਿਰਿਆ ਵਾਰ ਵਾਰ ਚਲਦੀ ਹੈ ਜੋ ਪਾਣੀ ਨੂੰ ਜਿਗ-ਜੈਗ ਗਤੀਸ਼ੀਲਤਾ ਪ੍ਰਦਾਨ ਕਰਦੀ ਹੈ। ਪਰ ਪਾਕਿਸਤਾਨ ਨੇ ਵੱਡੀ ਮਾਤਰਾ ਵਿੱਚ ਪਾਣੀ ਛੱਡ ਦਿੱਤਾ ਹੈ। ਇੰਨੀ ਵੱਡੀ ਮਾਤਰਾ ਵਿੱਚ ਪਾਣੀ ਛੱਡਣ ਕਾਰਨ ਟੇਂਡੀਵਾਲਾ ਪਿੰਡ ਵਿਖੇ ਬੰਨਾਂ ਨੂੰ ਨੁਕਸਾਨ ਪਹੁੰਚਿਆ ਹੈ ਜਿਸ ਨਾਲ ਵੱਖ ਵੱਖ ਪਿੰਡਾਂ ‘ਤੇ ਹੜਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਸਾਵਧਾਨੀ ਵਜੋਂ ਜ਼ਿਲਾ ਪ੍ਰਸ਼ਾਸਨ ਨੇ ਇਸ ਪ੍ਰਤੀ ਸੁਚੇਤ ਹੁੰਦਿਆਂ ਸਤਲੁਜ ਦਰਿਆ ਦੇ ਨਾਲ ਲੱਗਦੇ ਨਾਜ਼ੁਕ ਪਿੰਡਾਂ ਨੂੰ ਖਾਲੀ ਕਰ ਕੇ ਲੋਕਾਂ ਨੂੰ ਕਿਸੇ ਸੁਰੱਖਿਅਤ ਥਾਂ ‘ਤੇ ਪਹੁੰਚਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੀਆਂ ਵੱਖ ਵੱਖ ਟੀਮਾਂ ਵੀ ਰਾਹਤ ਕਾਰਜਾਂ ਵਿੱਚ ਤੈਨਾਤ ਕੀਤੀਆਂ ਗਈਆਂ ਹਨ।


