- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਿੰਡ ਸੁਹਾਵਾ ਤੇ ਬਿੱਲਿਆਂਵਾਲਾ ਵਿੱਚ ਝੋਲਾਛਾਪ ਡਾਕਟਰਾਂ ਉੱਤੇ ਛਾਪੇ
ਐੱਸਐੱਮਓ ਤੇ ਐੱਸਐੱਚਓ ਸਰਹਾਲੀ ਨੇ ਕੀਤੀ ਕਾਰਵਾਈ
ਚੋਹਲਾ ਸਾਹਿਬ – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਸੱਭਰਵਾਲ, ਸਿਵਲ ਸਰਜਨ ਡਾ ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ , ਐੱਸਡੀਐੱਮ ਸੁਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਸਰਹਾਲੀ ਡਾ ਜਤਿੰਦਰ ਸਿੰਘ ਗਿੱਲ ਅਤੇ ਐੱਸਐੱਚਓ ਸਰਹਾਲੀ ਲਖਬੀਰ ਸਿੰਘ ਨੇ ਝੋਲਾਛਾਪ ਡਾਕਟਰਾਂ ਖਿਲਾਫ਼ ਕਾਰਵਾਈ ਕਰਨ ਲਈ ਅੱਜ ਪਿੰਡ ਸੁਹਾਵਾ ਅਤੇ ਬਿੱਲਿਆਂਵਾਲਾ ਵਿਖੇ ਝੋਲਾਛਾਪ ਡਾਕਟਰਾਂ ਖਿਲਾਫ਼ ਛਾਪੇਮਾਰੀ ਕੀਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਜਤਿੰਦਰ ਸਿੰਘ ਗਿੱਲ ਅਤੇ ਐੱਸਐੱਚਓ ਲਖਬੀਰ ਸਿੰਘ ਨੇ ਦੱਸਿਆ ਕਿ ਬਿਨਾ ਸਰਟੀਫਿਕੇਟ ਤੋਂ ਪ੍ਰੈਕਟਿਸ ਕਰਨ ਵਾਲੇ ਝੋਲਾਛਾਪ ਡਾਕਟਰਾਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਪਿੰਡ ਸੁਹਾਵਾ ਵਿਖੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 2 ਝੋਲਾਛਾਪ ਡਾਕਟਰਾਂ ਦੀਆਂ ਦੁਕਾਨਾਂ ਬੰਦ ਪਾਈਆਂ ਗਈਆਂ ਜਦਕਿ ਇੱਕ ਝੋਲਾਛਾਪ ਡਾਕਟਰ ਕਰਮਜੀਤ ਸਿੰਘ ਦੀ ਦੁਕਾਨ ਬੰਦ ਕਰਵਾਈ ਗਈ। ਇਸ ਤੋਂ ਇਲਾਵਾ ਪਿੰਡ ਬਿੱਲਿਆਂਵਾਲਾ ਵਿਖੇ ਵੀ ਝੋਲਾਛਾਪ ਡਾਕਟਰ ਖਿਲਾਫ਼ ਛਾਪੇਮਾਰੀ ਕੀਤੀ ਗਈ ਪਰ ਉੱਥੇ ਵੀ ਦੁਕਾਨ ਬੰਦ ਪਾਈ ਗਈ। ਇਸ ਮੌਕੇ ਚਿਤਾਵਨੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਬਿਨਾ ਸਰਟੀਫਿਕੇਟ ਤੋਂ ਦੁਕਾਨਾਂ ਕਰ ਰਹੇ ਝੋਲਾਛਾਪ ਡਾਕਟਰਾਂ ਖਿਲਾਫ਼ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਹਰਦੀਪ ਸਿੰਘ ਸੰਧੂ ਬਲਾਕ ਐਕਸਟੈਂਸ਼ਨ ਐਜੂਕੇਟਰ, ਮਨਦੀਪ ਸਿੰਘ ਆਈਏ, ਵਿਸ਼ਾਲ ਕੁਮਾਰ ਬੀ.ਐਸ.ਏ, ਬਿਹਾਰੀ ਲਾਲ ਹੈਲਥ ਇੰਸਪੈਕਟਰ ,ਸਤਨਾਮ ਸਿੰਘ ਮੁੰਡਾ ਪਿੰਡ,ਸੁਖਦੀਪ ਸਿੰਘ ਅੋਲਖ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਜ਼ਸਪਿੰਦਰ ਸਿੰਘ ਹਾਂਡਾ,ਬਲਰਾਜ ਸਿੰਘ ਗਿੰਲ ਅਤੇ ਸਰਹਾਲੀ ਥਾਣੇ ਦੇ ਪੁਲਿਸ ਮੁਲਾਜ਼ਮ ਹਾਜ਼ਰ ਸਨ।


