- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੀਐੱਮਸੀ ਘਪਲਾ ਤਿੰਨ ਮੁਲਜ਼ਮਾਂ ਨੂੰ 23 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ
ਪੀਐੱਮਸੀ ਬੈਂਕ ਦੇ ਬਹੁ-ਕਰੋੜੀ ਘੁਟਾਲੇ ਸਬੰਧੀ ਇੱਥੋਂ ਦੀ ਇੱਕ ਅਦਾਲਤ ਨੇ ਅੱਜ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ (ਪੀਐੱਮਸੀ) ਬੈਂਕ ਦੇ ਸਾਬਕਾ ਚੇਅਰਮੈਨ ਅਤੇ ਐੱਚਡੀਆਈਐੱਲ ਦੇ ਦੋ ਉੱਚ ਅਧਿਕਾਰੀਆਂ ਦਾ ਅੱਜ ਨਿਆਂਇਕ ਰਿਮਾਂਡ ਦਿੰਦਿਆਂ 23 ਅਕਤੂਬਰ ਤੱਕ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਦੇ ਬਾਹਰ ਬਹੁਤ ਸਾਰੇ ਖਾਤਾਧਾਰਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਆਪਣੇ ਪੈਸੇ ਵਾਪਸ ਕੀਤੇ ਜਾਣ ਦੀ ਮੰਗ ਕੀਤੀ।ਤਿੰਨਾਂ ਮੁਲਜ਼ਮਾਂ ਐੱਚਡੀਆਈਐੱਲ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਰਾਕੇਸ਼ ਵਧਾਵਨ, ਉਸ ਦਾ ਪੁੱਤਰ ਸਾਰੰਗ ਵਧਾਵਨ ਅਤੇ ਪੀਐੱਮਸੀ ਬੈਂਕ ਦੇ ਸਾਬਕਾ ਚੇਅਰਮੈਨ ਵਰਿਆਮ ਸਿੰਘ ਨੂੰ ਅੱਜ ਪਿਛਲਾ ਰਿਮਾਂਡ ਮੁੱਕਣ ’ਤੇ ਮੈਟਰੋਪੌਲੀਟਿਨ ਮੈਜਿਸਟ੍ਰੇਟ ਐੱਸ.ਜੀ. ਸ਼ੇਖ਼ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ 23 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।ਇਸੇ ਦੌਰਾਨ ਖਾਤਧਾਰਕਾਂ ਦੀ ਮੌਤ ਅਤੇ ਖੁਦਕੁਸ਼ੀ ਦੀ ਇੱਕ ਘਟਨਾ ਕਾਰਨ ਪੀਐੱਮਸੀ ਬੈਂਕ ਦੇ ਪ੍ਰਸ਼ਾਸਕ ਨੇ ਅੱਜ ਭਾਰਤੀ ਰਿਜ਼ਰਵ ਬੈਂਕ ਦੇ ਰਾਜਪਾਲ ਸ਼ਕਤੀਕਾਂਤ ਦਾਸ ਸਣੇ ਸਿਖਰਲੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਬੈਂਕ ਦੇ ਪ੍ਰਸ਼ਾਸਨ ਜੇ.ਬੀ. ਭੌਰੀਆ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ, ‘‘ਇਹ ਭਰੋਸਾ ਦਿੱਤਾ ਗਿਆ ਹੈ ਕਿ ਬੈਂਕ ਵਲੋਂ ਖਾਤਧਾਰਕਾਂ ਅਤੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।


