- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੀਕਾਂਟ ਗਰੁੱਪ ਵੱਲੋਂ ਡੈਲਸ ਵਿਖੇ ਨਵਦੀਪ ਸਿੰਘ ਗਿੱਲ ਦੀ ਨਵੀਂ ਪੁਸਤਕ ‘ਨੌਲੱਖਾ ਬਾਗ਼’ ਦੀ ਘੁੰਢ ਚੁਕਾਈ
ਡੈਲਸ – ਪੰਜਾਬੀ ਕਲਚਰਲ ਐਸੋਸੀਏਸ਼ਨ ਆਫ ਨਾਰਥ ਟੈਕਸਾਸ (ਪੀਕਾਂਟ) ਵੱਲੋਂ ਡੈਲਸ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੇਖਕ ਨਵਦੀਪ ਸਿੰਘ ਗਿੱਲ ਦੀ ਨਵੀਂ ਪੁਸਤਕ ‘ਨੌਲੱਖਾ ਬਾਗ਼’ ਦੀ ਘੁੰਢ ਚੁਕਾਈ ਕੀਤੀ ਗਈ। ਪੀਕਾਂਟ ਦੇ ਚੇਅਰਮੈਨ ਕੁਲਦੀਪ ਸਿੰਘ ਢਿੱਲੋਂ ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੌਹਲ ਵੱਲੋਂ ਡੈਲਸ ਰਹਿੰਦੇ ਲੇਖਕ ਦੇ ਪਿਤਾ ਸੁਰਜੀਤ ਸਿੰਘ ਗਿੱਲ ਅਤੇ ਰਿਸ਼ਤੇਦਾਰ ਅੰਮ੍ਰਿਤਪਾਲ ਸਿੰਘ ਭੰਗੂ ਦੀ ਹਾਜ਼ਰੀ ਵਿੱਚ ਇਸ ਪੁਸਤਕ ਨੂੰ ਰਿਲੀਜ਼ ਕੀਤਾ ਗਿਆ।ਇਸ ਮੌਕੇ ਬੋਲਦਿਆਂ ਪੀਕਾਂਟ ਦੇ ਚੇਅਰਮੈਨ ਸ. ਢਿੱਲੋਂ ਨੇ ਕਿਹਾ ਕਿ ਇਹ ਸਾਡੇ ਪੀਕਾਂਟ ਲਈ ਮਾਣ ਵਾਲੀ ਗੱਲ ਹੈ ਕਿ ਉਨਾਂ ਦੇ ਗਰੁੱਪ ਨਾਲ ਜੁੜੇ ਪਰਿਵਾਰ ਦੇ ਮੈਂਬਰ ਵੱਲੋਂ ਛੋਟੀ ਉਮਰੇ ਚੌਥੀ ਪੁਸਤਕ ਪੰਜਾਬੀ ਸਾਹਿਤ ਦੀ ਝੋਲੀ ਪਾਈ ਹੈ। ਉਨਾਂ ਕਿਹਾ ਕਿ ਪੀਕਾਂਟ ਵੱਲੋਂ ਲੰਬੇ ਸਮੇਂ ਤੋਂ ਟੈਕਸਾਸ ਰਹਿੰਦੇ ਪੰਜਾਬੀ ਪਰਿਵਾਰਾਂ ਨੂੰ ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਨਿਰੰਤਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਨਵਦੀਪ ਸਿੰਘ ਗਿੱਲ ਦੀ ਨਵੀਂ ਪੁਸਤਕ ਸਾਡੇ ਸਾਰਿਆਂ ਲਈ ਸ਼ਾਨਦਾਰ ਤੋਹਫਾ ਹੈ। ਉਨਾਂ ਕਿਹਾ ਕਿ ਇਸ ਪੁਸਤਕ ਵਿੱਚ ਪੰਜਾਬੀ ਸਾਹਿਤ, ਸੱਭਿਆਚਾਰ ਤੇ ਪੱਤਰਕਾਰੀ ਨਾਲ ਜੁੜੀਆਂ ਨਾਮਵਾਰ ਹਸਤੀਆਂ ਦੇ ਜੀਵਨੀ ਮੂਲਕ ਰੇਖਾ ਚਿੱਤਰ ਸ਼ਾਮਲ ਕੀਤੇ ਗਏ ਹਨ ਜਿਨਾਂ ਨੂੰ ਪੜ ਕੇ ਨਵੀਂ ਪੀੜੀ ਨੂੰ ਸਹੀ ਸੇਧ ਮਿਲੇਗੀ। ਇਸ ਪੁਸਤਕ ਵਿੱਚ ਰਾਮ ਸਰੂਪ ਅਣਖੀ, ਓਮ ਪ੍ਰਕਾਸ਼ ਗਾਸੋ, ਪ੍ਰੋ. ਰਵਿੰਦਰ ਭੱਠਲ, ਜਗਦੇਵ ਸਿੰਘ ਜੱਸੋਵਾਲ, ਪ੍ਰਿੰ. ਸਰਵਣ ਸਿੰਘ, ਸਿੱਧੂ ਦਮਦਮੀ, ਗੁਰਭਜਨ ਗਿੱਲ, ਸ਼ਮਸ਼ੇਰ ਸੰਧੂ ਤੇ ਨਿਰਮਲ ਜੌੜਾ ਇਸ ਪੁਸਤਕ ਦਾ ਸ਼ੰਗਾਰ ਹਨ।ਮਨਜੀਤ ਸਿੰਘ ਜੌਹਲ ਨੇ ਕਿਹਾ ਕਿ ਨਵਦੀਪ ਸਿੰਘ ਗਿੱਲ ਨੇ ਇਸ ਤੋਂ ਪਹਿਲਾਂ ਤਿੰਨ ਪੁਸਤਕਾਂ ਖੇਡਾਂ ਬਾਰੇ ਲਿਖੀਆਂ ਹਨ ਅਤੇ ਇਹ ਉਸ ਦੀ ਚੌਥੀ ਪੁਸਤਕ ਹੈ ਜਦੋਂ ਕਿ ਨਿਰੋਲ ਸਾਹਿਤਕ ਖੇਤਰ ਦੀ ਪਹਿਲੀ ਪੁਸਤਕ ਹੈ ਜਿਸ ਦਾ ਉਹ ਸਵਾਗਤ ਕਰਦੇ ਹਨ। ਉਨਾਂ ਲੇਖਕ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਘਰ ਦੇ ਸਾਹਿਤਕ ਮਾਹੌਲ ਨੇ ਨਵਦੀਪ ਸਿੰਘ ਗਿੱਲ ਨੂੰ ਅੱਗੇ ਵਧਣ-ਫੁੱਲਣ ਦਾ ਮੌਕਾ ਦਿੱਤਾ। ਅੰਤ ਵਿੱਚ ਲੇਖਕ ਦੇ ਪਿਤਾ ਸੁਰਜੀਤ ਸਿੰਘ ਗਿੱਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੁਸਤਕ ਦੀ ਇਕ-ਇਕ ਕਾਪੀ ਡੈਲਸ ਅਤੇ ਨੇੜਲੇ ਸ਼ਹਿਰਾਂ ਦੀਆਂ ਲਾਇਬ੍ਰੇਰੀਆਂ ਵਿੱਚ ਪੁੱਜਦੀਆਂ ਕਰਨਗੇ।ਇਸ ਮੌਕੇ ਪੀਕਾਂਟ ਗਰੁੱਪ ਦੇ ਹੋਰਨਾਂ ਮੈਂਬਰਾਂ ਵਿੱਚੋਂ ਹੈਪੀ ਬਰਾੜ, ਨਵਦੀਪ ਧਾਲੀਵਾਲ ਤੇ ਮੁਖਤਿਆਰ ਧਾਲੀਵਾਲ ਵੀ ਹਾਜ਼ਰ ਸਨ।


