- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੀ. ਐੱਮ. ਮੋਦੀ 29 ਜਨਵਰੀ ਨੂੰ ਕਰਨਗੇ ਪ੍ਰੀਖਿਆ ਤੇ ਚਰਚਾ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਜਨਵਰੀ ਨੂੰ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ਵਿਚ ਦੇਸ਼ ਭਰ ਦੇ ਵਿਦਿਆਰਥੀਆਂ ਦੇ ਨਾਲ-ਨਾਲ ਮਾਤਾ-ਪਿਤਾ ਅਤੇ ਅਧਿਆਪਕਾ ਨਾਲ ਵੀ ਗੱਲਬਾਤ ਕਰਨਗੇ। ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਆਪਣੇ ਸੰਬੋਧਨ ਵਿਚ ਇਸ ਗੱਲ ਦੀ ਜਾਣਕਾਰੀ ਦਿੱਤੀ। ਮੋਦੀ ਨੇ ਕਿਹਾ, ”ਮੈਂ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾ ਨੂੰ ਪ੍ਰੀਖਿਆ ਦੇ ਸੰਦਰਭ ਵਿਚ ਸ਼ੁੱਭਕਾਮਨਾਵਾਂ ਦਿੰਦਾ ਹਾਂ। ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਮੈਂ ਦੋ ਦਿਨ ਬਾਅਦ ਹੀ 29 ਜਨਵਰੀ ਨੂੰ ਸਵੇਰੇ 11 ਵਜੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ‘ਚ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਵਾਲਾ ਹਾਂ। ਇਸ ਵਾਰ ਵਿਦਿਆਰਥੀਆਂ ਦੇ ਨਾਲ-ਨਾਲ ਮਾਤਾ-ਪਿਤਾ ਅਤੇ ਅਧਿਆਪਕ ਵੀ ਪ੍ਰੋਗਰਾਮ ਦਾ ਹਿੱਸਾ ਬਣਨ ਵਾਲੇ ਹਨ। ਇਸ ਵਾਰ ਹੋਰ ਦੇਸ਼ਾਂ ਦੇ ਵਿਦਿਆਰਥੀ ਵੀ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਪ੍ਰੀਖਿਆ ‘ਤੇ ਚਰਚਾ’ ਨਾਲ ਜੁੜੇ ਸਾਰੇ ਪਹਿਲੂਆਂ, ਖਾਸ ਰੂਪ ਨਾਲ ਤਣਾਅ ਰਹਿਤ ਪ੍ਰੀਖਿਆ ਦੇ ਸਬੰਧ ਵਿਚ ਆਪਣੇ ਨੌਜਵਾਨ ਮਿੱਤਰਾਂ ਨਾਲ ਬਹੁਤ ਸਾਰੀਆਂ ਗੱਲਾਂ ਕਰਨਗੇ।


