- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੀ.ਟੀ.ਆਈ. ਨਾਲ ਮਿਲ ਕੇ ਵਿਰੋਧੀ ਨੂੰ ਨਿਸ਼ਾਨਾ ਬਣਾ ਰਿਹੈ ਨੈਬ : ਸ਼ਹਿਬਾਜ਼
ਇਸਲਾਮਾਬਾਦ – ਪਾਕਿਸਤਾਨ ਦੇ ਵਿਰੋਧੀ ਦੇ ਨੇਤਾ ਸ਼ਹਿਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਰੋਕੂ ਸੰਸਥਾ ‘ਤੇ ਦੋਸ਼ ਲਗਾਇਆ ਕਿ ਉਸ ਨੇ ਵਿਰੋਧੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨਾਲ ‘ਨਾਪਾਕ ਸੰਗਠਨ’ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ ਘਪਲੇ ‘ਚ ਆਪਣੀ ਗ੍ਰਿਫਤਾਰੀ ਦੇ ਬਾਵਜੂਦ ਉਨ੍ਹਾਂ ਦਾ ਸਿਆਸੀ ਸੰਘਰਸ਼ ਜਾਰੀ ਰਹੇਗਾ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਪ੍ਰਧਾਨ ਸ਼ਹਿਬਾਜ਼ ਨੇ ਕੌਮੀ ਅਸੈਂਬਲੀ ਦੇ ਸੈਸ਼ਨ ਨੂੰ ਸੰਬੋਧਿਤ ਕੀਤਾ। ਇਹ ਸੈਸ਼ਨ ਕੌਮੀ ਇਹਤਿਸਾਬ ਬਿਊਰੋ (ਨੈਬ) ਦੇ ਹੱਥੋਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਵਿਰੋਧ ਜਤਾਉਣ ਲਈ ਵਿਰੋਧੀ ਦੀ ਮੰਗ ‘ਤੇ ਸੱਦਿਆ ਗਿਆ ਸੀ।
ਰਿਹਾਇਸ਼ ਘਪਲੇ ਦੇ ਸਿਲਸਿਲੇ ‘ਚ ਸ਼ਹਿਬਾਜ਼ 5 ਅਕਤੂਬਰ ਤੋਂ ਨੈਬ ਦੀ ਹਿਰਾਸਤ ‘ਚ ਹਨ। ਡਾਨ ਦੀ ਇਕ ਰਿਪੋਰਟ ਮੁਤਾਬਕ ਸੈਸ਼ਨ ਸੱਦਣ ਦੀ ਵਿਰੋਧੀ ਦੀ ਮੰਗ ਤੋਂ ਬਾਅਦ ਕੌਮੀ ਅਸੈਂਬਲੀ ਦੇ ਪ੍ਰਧਾਨ ਅਸਦ ਕੈਸਰ ਨੇ ਪਿਛਲੇ ਹਫਤੇ ਨੈਬ ਨੂੰ ਸ਼ਹਿਬਾਜ਼ ਨੂੰ ਅਸੈਂਬਲੀ ‘ਚ ਲਿਆਉਣ ਦੇ ਆਦੇਸ਼ ਦਿੱਤੇ ਸਨ। ਸ਼ਹਿਬਾਜ਼ ਨੇ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਖਾਸ ਕਰ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਦਾ ਧੰਨਵਾਦ ਕੀਤਾ।


