- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਤਿਨ ਨੂੰ ਮਿਲਣ ਲਈ ਰੂਸ ਜਾਣ ਲਈ ਤਿਆਰ ਡੋਨਾਲਡ ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਮਿਲਣ ਲਈ ਰੂਸ ਜਾਣ ਲਈ ਤਿਆਰ ਹਨ। ਵ੍ਹਾਈਟ ਹਾਊਸ ਦੀ ਬੁਲਾਰਾ ਸਾਰਾ ਸੈਂਡਰਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਰਾਸ਼ਟਰਪਤੀ ਟਰੰਪ, ਪੁਤਿਨ ਦੇ ਸੱਦੇ ‘ਤੇ ਰੂਸ ਜਾਣ ਲਈ ਤਿਆਰ ਹਨ। ਦੱਸਣਯੋਗ ਹੈ ਕਿ ਪੁਤਿਨ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਹ ਮਾਸਕੋ ਵਿਚ ਟਰੰਪ ਨਾਲ ਮੁਲਾਕਾਤ ਦੇ ਇੱਛੁਕ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਉਹ ਰਾਸ਼ਟਰਪਤੀ ਟਰੰਪ ਨੂੰ ਮਾਸਕੋ ਬੁਲਾਉਣ ਲਈ ਤਿਆਰ ਹਨ। ਟਰੰਪ ਨੂੰ ਪਹਿਲਾਂ ਹੀ ਇਸ ਬਾਰੇ ਦੱਸ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿਚ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੁਲਾਕਾਤ ਹੋਈ ਸੀ। ਇਸ ਮੁਲਾਕਾਤ ਦੌਰਾਨ ਟਰੰਪ ਨੇ ਜਿੱਥੇ ਅਸਾਧਾਰਣ ਸਬੰਧਾਂ ਦਾ ਵਾਅਦਾ ਕੀਤਾ ਸੀ, ਉੱਥੇ ਹੀ ਪੁਤਿਨ ਨੇ ਕਿਹਾ ਸੀ ਕਿ ਦੁਨੀਆ ਭਰ ਵਿਚ ਵਿਵਾਦਾਂ ਦਾ ਹੱਲ ਸਮੇਂ ਦੀ ਲੋੜ ਹੈ। ਨਾਲ ਹੀ ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਰੂਸ ਅਤੇ ਅਮਰੀਕਾ ਵਿਚਾਲੇ ਬਿਹਤਰ ਸਬੰਧ ਕਾਇਮ ਹੋਣ ਦੀ ਉਮੀਦ ਪ੍ਰਗਟ ਕੀਤੀ ਸੀ।


