- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਤਿਨ ਵਲੋਂ ਟਰੰਪ ਨੂੰ ਤੋਹਫੇ ‘ਚ ਦਿੱਤੇ ਫੁੱਟਬਾਲ ਦੀ ਹੋ ਰਹੀ ਹੈ ਜਾਂਚ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਤੋਹਫੇ ‘ਚ ਭੇਟ ਕੀਤੇ ਗਏ ਲਾਲ-ਸਫੈਦ ਰੰਗ ਦੇ ਫੁੱਟਬਾਲ ਦੀ ਜਾਂਚ ਕੀਤੀ ਜਾ ਰਹੀ ਹੈ। ਅਮਰੀਕੀ ਸੁਰੱਖਿਆ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰਪਤੀ ਨੂੰ ਮਿਲੇ ਹਰ ਤੋਹਫੇ ਲਈ ਅਜਿਹੀ ਜਾਂਚ ਹੁੰਦੀ ਹੈ। ਦੱਸਣਯੋਗ ਹੈ ਕਿ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਚ ਹੋਈ ਸਿਖਰ ਵਾਰਤਾ ਤੋਂ ਬਾਅਦ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਪੁਤਿਨ ਨੇ ਟਰੰਪ ਨੂੰ ਇਹ ਫੁੱਟਬਾਲ ਭੇਟ ਕੀਤਾ ਸੀ। ਰੂਸ ਨੇ 2018 ਫੁੱਟਬਾਲ ਵਿਸ਼ਵ ਕੱਪ ਦੀ ਮੇਜ਼ਬਾਨੀ ਕੀਤੀ ਸੀ। ਟਰੰਪ ਨੇ ਤੋਹਫਾ ਸਵੀਕਾਰ ਕਰਦੇ ਹੋਏ ਕਿਹਾ ਸੀ ਕਿ ਇਹ ਫੁੱਟਬਾਲ ਉਹ ਆਪਣੇ 12 ਸਾਲਾ ਬੇਟੇ ਬੇਰਨ ਨੂੰ ਦੇਣਗੇ, ਜੋ ਕਿ ਫੁੱਟਬਾਲ ਦਾ ਵੱਡਾ ਪ੍ਰਸ਼ੰਸਕ ਹੈ। ਰਿਪਬਲਿਕਨ ਪਾਰਟੀ ਦੇ ਸੈਨੇਟਰ ਅਤੇ ਪੁਤਿਨ ਦੇ ਆਲੋਚਕ ਲਿੰਡਸੇ ਗ੍ਰਾਹਮ ਨੇ ਫੁੱਟਬਾਲ ਦੀ ਜਾਂਚ ‘ਤੇ ਸਵਾਲ ਚੁੱਕਿਆ ਸੀ। ‘ਨੈਸ਼ਨਲ ਇੰਟੈਲੀਜੈਂਸ’ ਦੇ ਡਾਇਰੈਕਟਰ ਡੈਨ ਕੋਟਰਸ ਨੇ ਸੰਮੇਲਨ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਫੁੱਟਬਾਲ ਦੀ ਬੇਹੱਦ ਸਾਵਧਾਨੀ ਨਾਲ ਜਾਂਚ ਕੀਤੀ ਗਈ ਹੋਵੇਗੀ।


