- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਰਸ਼ ਹਾਕੀ : ਅੱਜ ਭਾਰਤ-ਪਾਕਿ ਵਿਚਾਲੇ ਹੋਵੇਗੀ ਕਾਂਸੀ ਦੀ ਜੰਗ
ਜਕਾਰਤਾ – ਏਸ਼ੀਆਈ ਹਾਕੀ ਦੀਆਂ ਦੋ ਧਾਕੜ ਟੀਮਾਂ ਭਾਰਤ ਤੇ ਪਾਕਿਸਤਾਨ ਨਿਰਾਸ਼ਾਜਨਕ ਤੌਰ ‘ਤੇ ਆਪਣੇ-ਆਪਣੇ ਸੈਮੀਫਾਈਨਲ ਮੁਕਾਬਲੇ ਹਾਰ ਜਾਣ ਤੋਂ ਬਾਅਦ 18ਵੀਆਂ ਏਸ਼ੀਆਈ ਖੇਡਾਂ ਵਿਚ ਸ਼ਨੀਵਾਰ ਨੂੰ ਹੋਣ ਵਾਲੇ ਤੀਜੇ ਸਥਾਨ ਦੇ ਮੁਕਾਬਲੇ ‘ਚ ਕਾਂਸੀ ਤਮਗੇ ਲਈ ਭਿੜਨਗੀਆਂ।
ਏਸ਼ੀਆਈ ਖੇਡਾਂ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਵੇਗਾ, ਜਦੋਂ ਦੋਵੇਂ ਟੀਮਾਂ ਕਾਂਸੀ ਤਮਗਾ ਮੁਕਾਬਲੇ ਵਿਚ ਉਤਰਨਗੀਆਂ। ਇਸ ਨੂੰ ਸੰਯੋਗ ਤੋਂ ਘੱਟ ਨਹੀਂ ਕਿਹਾ ਜਾਵੇਗਾ ਕਿ ਸਾਬਕਾ ਚੈਂਪੀਅਨ ਭਾਰਤ ਨੇ ਜਿਸ ਜਾਪਾਨ ਨੂੰ ਗਰੁੱਪ ਮੈਚ ਵਿਚ 8-0 ਨਾਲ ਤੇ ਸਾਬਕਾ ਚੈਂਪੀਅਨ ਪਾਕਿਸਤਾਨ ਨੇ ਮਲੇਸ਼ੀਆ ਨੂੰ 4-1 ਨਾਲ ਹਰਾਇਆ ਸੀ, ਉਹੀ ਟੀਮਾਂ ਸੋਨ ਤਮਗਾ ਮੁਕਾਬਲਾ ਖੇਡਣਗੀਆਂ। 2014 ਦੀਆਂ ਇੰਚੀਓਨ ਏਸ਼ੀਆਈ ਖੇਡਾਂ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਨੇ ਇਕ-ਦੂਜੇ ਵਿਰੁੱਧ 15 ਮੈਚ ਖੇਡੇ ਹਨ, ਜਿਨ੍ਹਾਂ ‘ਚੋਂ ਭਾਰਤ ਨੇ 9 ਜਿੱਤੇ ਹਨ। ਭਾਰਤ ਨੇ ਲੀਗ ਮੈਚ ਵਿਚ ਹਾਂਗਕਾਂਗ ਨੂੰ 26-0 ਨਾਲ ਹਰਾ ਕੇ ਆਪਣਾ ਨਵਾਂ ਰਿਕਾਰਡ ਬਣਾਇਆ ਸੀ ਪਰ ਮਲੇਸ਼ੀਆ ਤੋਂ ਮਿਲੀ ਹਾਰ ਨੇ ਕਰੋੜਾਂ ਭਾਰਤੀਆਂ ਦਾ ਦਿਲ ਤੋੜ ਦਿੱਤਾ ਹੈ।


