ਪੁਲਵਾਮਾ ਦੇ ਸਕੂਲ ਵਿੱਚ ਧਮਾਕਾ, 16 ਵਿਦਿਆਰਥੀ ਜ਼ਖ਼ਮੀ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਨਿੱਜੀ ਸਕੂਲ ਵਿੱਚ ਅੱਜ ਹੋਏ ਇਕ ਧਮਾਕੇ ਵਿੱਚ 16 ਵਿਦਿਆਰਥੀ ਜ਼ਖ਼ਮੀ ਹੋ ਗਏ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਦੁਪਹਿਰ ਸਮੇਂ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕਾਕਾਪੋਰਾ ਖੇਤਰ ਦੇ ਨਰਬਲ ਪਿੰਡ ਦੇ ਸਕੂਲ ਅੰਦਰ ਹੋਇਆ। ਅਧਿਕਾਰੀ ਨੇ ਕਿਹਾ ਜਦੋਂ ਧਮਾਕਾ ਹੋਇਆ ਦਸਵੀਂ ਜਮਾਤ ਨਾਲ ਸਬੰਧਤ ਵਿਦਿਆਰਥੀ ਸਰਦੀਆਂ ਦੀ ਟਿਊਸ਼ਨ ਲੈ ਰਹੇ ਸਨ। ਜ਼ਖ਼ਮੀ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਪੁਲੀਸ ਅਫ਼ਸਰਾਂ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ।

VIA PUNJAB