- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਵਾਮਾ ਵਿੱਚ ਅਲ-ਬਦਰ ਦੇ ਚਾਰ ਅੱਤਵਾਦੀ ਹਥਿਆਰਾਂ ਸਮੇਤ ਗਿ੍ਰਫ਼ਤਾਰ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨੇ ਅੱਜ ਅੱਤਵਾਦੀ ਸੰਗਠਨ ਅਲ-ਬਦਰ ਦੇ 4 ਅੱਤਵਾਦੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ , ਰਾਸ਼ਟਰੀ ਰਾਈਫਲਜ਼ (ਆਰ.ਆਰ.) ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਨੇ ਅੱਜ ਤੜਕੇ ਪੁਲਵਾਮਾ ਜ਼ਿਲ੍ਹੇ ਦੇ ਲਾਰਮੋੜ ਵਿੱਚ ਦਾਦਸਾਰਾ ਵਿੱਚ ਸੰਯੁਕਤ ਰੂਪ ਨਾਲ ਇਕ ਤਲਾਸ਼ ਮੁਹਿੰਮ ਚਲਾਈ।ਇਸ ਮੁਹਿੰਮ ਦੌਰਾਨ ਅਲ-ਬਦਰ ਦੇ 4 ਅੱਤਵਾਦੀ ਸ਼ੱਕੀ ਹਾਲਤ ਵਿੱਚ ਮਿਲੇ। ਅੱਤਵਾਦੀਆਂ ਤੋਂ ਹੋਈ ਪੁੱਛ-ਗਿੱਛ ਵਿੱਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਉਹ ਘਾਟੀ ਵਿੱਚ ਅਲ-ਬਦਰ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੁਰੱਖਿਆ ਦਸਤਿਆਂ ਨੇ ਉਨ੍ਹਾਂ ਕੋਲੋਂ ਇਕ ਏ.ਕੇ.-56 ਰਾਈਫਲ, ਇਕ ਹੈਂਡ ਗ੍ਰਨੇਡ, 28 ਰਾਊਂਡ ਗੋਲੀਆਂ ਸਮੇਤ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਹਨ।


