- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਾੜ ਪ੍ਰੀਖਿਆ ਪਾਸ ਕਰਨ ਵਾਲੀ ਪਹਿਲੀ ਅਮਰੀਕੀ ਮਹਿਲਾ ਦੀ ਮੌਤ
ਵਾਸ਼ਿੰਗਟਨ – ਪੁਲਾੜ ਯਾਤਰਾ ਲਈ ਪ੍ਰੀਖਿਆ ਪਾਸ ਕਰਨ ਵਾਲੀ ਅਮਰੀਕਾ ਦੀ ਪਹਿਲੀ ਮਹਿਲਾ ਜੇਰੀ ਕੌਬ ਦੀ ਮੌਤ ਹੋ ਗਈ| ਉਹ 88 ਸਾਲ ਦੀ ਸੀ| ਕੌਬ ਸਾਲ 1961 ਵਿੱਚ ਪੁਲਾੜ ਯਾਤਰੀ ਦੀ ਪ੍ਰੀਖਿਆ ਵਿੱਚ ਪਾਸ ਹੋਣ ਵਾਲੀ ਪਹਿਲੀ ਮਹਿਲਾ ਬਣੀ ਸੀ ਪਰ ਉਨ੍ਹਾਂ ਨੂੰ ਕਦੇ ਪੁਲਾੜ ਯਾਤਰਾ ਤੇ ਜਾਣ ਦਾ ਮੌਕਾ ਨਹੀਂ ਮਿਲ ਪਾਇਆ| ਕੌਬ ਬੀਤੇ ਕੁਝ ਦਿਨਾਂ ਤੋਂ ਬੀਮਾਰ ਸੀ| ਕੌਬ ਦੇ ਪਰਿਵਾਰ ਦੇ ਬੁਲਾਰੇ ਮਾਈਲਸ ਨੇ ਦੱਸਿਆ ਕਿ ਕੌਬ ਦੀ 18 ਅਪ੍ਰੈਲ ਨੂੰ ਮੌਤ ਹੋ ਗਈ| ਸਾਲ 1961 ਵਿਚ ਕੌਬ ਸਮੇਤ 13 ਔਰਤਾਂ ਮੁਸ਼ਕਿਲ ਸਰੀਰਕ ਪ੍ਰੀਖਿਆ ਵਿਚ ਪਾਸ ਹੋਈਆਂ ਸਨ ਅਤੇ ਉਨ੍ਹਾਂ ਨੂੰ ‘ਮਰਕਰੀ 13’ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ| ਕੌਬ ਨੇ ਪੁਲਾੜ ਯਾਤਰੀਆਂ ਦੀ ਚੋਣ ਤੇ ਸਦਨ ਦੀ ਇਕ ਵਿਸ਼ੇਸ਼ ਉਪ ਕਮੇਟੀ ਦੇ ਸਾਹਮਣੇ ਕਿਹਾ ਸੀ,”ਅਸੀਂ ਸਿਰਫ ਭੇਦਭਾਦ ਦੇ ਬਿਨਾਂ ਦੇਸ਼ ਤੋਂ ਪੁਲਾੜ ਭਵਿੱਖ ਵਿਚ ਜਗ੍ਹਾ ਚਾਹੁੰਦੀਆਂ ਹਾਂ|”


