ਪੁਲਿਸ ਨੇ ਡੇਰਾ ਬਾਬਾ ਨਾਨਕ ਇਲਾਕੇ ‘ਚ ਚਲਾਈ ਸਰਚ ਮੁਹਿੰਮ

ਡੇਰਾ ਬਾਬਾ ਨਾਨਕ – ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ. ਉਪਰੇਸ਼ਨ ਸ੍ਰੀ ਵਰਿੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਵਿਰੁਧ ਸਰਚ ਮੁਹਿੰਗ ਚਲਾਈ ਗਈ। ਇਸ ਮੌਕੇ ਪੁਲਿਸ ਵੱਲੋਂ ਸਰਹੱਦੀ ਪਿੰਡਾਂ ਦੇ ਡੇਰਿਆਂ, ਟਿਊਬਵੈਲਾਂ ਅਤੇ ਗੁਜਰਾਂ ਦੇ ਡੇਰਿਆਂ ਦੀ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੁੰ ਜਾਣਕਾਰੀ ਦਿੰਦਿਆਂ ਐਸ.ਪੀ. ਉਪਰੇਸ਼ਨ ਬਟਾਲਾ ਸ੍ਰ. ਵਰਿੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਰੂਟੀਨ ਵਿਚ ਮਾੜੇ ਅਨਸਰਾਂ ਦੇ ਵਿਰੁਧ ਕੀਤੀ ਗਈ ਹੈ ਅਤੇ ਅੱਜ ਇਸ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਰੱਤੜ ਛੱਤੜ, ਗੋਲਾ ਢੋਲਾ, ਧਰਮਕੋਟ ਪੱਤਨ, ਸ਼ਹਿਜਾਦਾ, ਘਣੀਏ ਕੇ ਬੇਟ, ਡਾਲਾ, ਮੇਤਲਾ, ਮਛਰਾਲਾ, ਸਾਧਾਂਵਾਲੀ ਆਦਿ ਪਿੰਡਾਂ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਸਰਚ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਉਹਨਾਂ ਨੇ ਸਰਹੱਦੀ ਖੇਤਰ ਦੇ ਲੋਕਾ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਹ ਤੁਰੰਤ ਪੁਲਿਸ ਡੇਰਾ ਬਾਬਾ ਨਾਨਕ ਨੂੰ ਸੂਚਿਤ ਕਰੇ ਤਾ ਜੋ ਇਲਾਕੇ ਵਿਚ ਅਮਨ ਕਨੂੰਨ ਨੂੰ ਬਹਾਲ ਰੱਖਿਆ ਜਾ ਸਕੇ। ਇਸ ਮੌਕੇ ਡੀ.ਐਸ.ਪੀ. ਡੇਰਾ ਬਾਬਾ ਨਾਨਕ ਸ: ਲਖਵਿੰਦਰ ਸਿੰਘ ਕਲੇਰ, ਐਸ.ਐਚ. ਦਲਜੀਤ ਸਿੰਘ ਪੱਡਾ ਵੀ ਮੌਜੂਦ ਸਨ।

VIA PUNJAB