- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਫੜੇ
ਫੂਲ ਟਾਊਨ – ਥਾਣਾ ਫੂਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤਫਸੀਸੀ ਅਫਸਰ ਧਰਮ ਸਿੰਘ ਨੇ ਦੱਸਿਆ ਕਿ ਗਸ਼ਤ ਦੇ ਦੌਰਾਨ ਪੁਲਸ ਦੀ ਟੀਮ ਜਦ ਪਿੰਡ ਢਿਪਾਲੀ ਦੀ ਨਹਿਰ ਲਾਗੇ ਪੁੱਜੀ ਤਾਂ ਇੱਕ ਦਰੱਖਤ ਥੱਲੇ ਦੋ ਵਿਅਕਤੀ ਜਿਨ੍ਹਾਂ ਦੇ ਹੱਥ ਵਿੱਚ ਵੱਖ-ਵੱਖ ਲਿਫ਼ਾਫ਼ੇ ਫੜੇ ਹੋਏ ਸਨ। ਉਹ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਪਿੰਡ ਧਿੰਗੜ ਵੱਲ ਫਰਾਰ ਹੋਣ ਲੱਗੇ ਤਾਂ ਪੁਲਸ ਨੇ ਉਨਾਂ ਨੂੰ ਮੌਕੇ ਤੇ ਦਬੋਚ ਲਿਆ। ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਜਦ ਉਕਤ ਲਿਫਾਫਿਆਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਲਿਫਾਫਿਆਂ ਵਿੱਚੋਂ ਦੋ ਸੌ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉੱਕਤ ਵਿਅਕਤੀਆਂ ਦੀ ਪਛਾਣ ਗਨੀ ਖਾਨ ਵਾਸੀ ਜੰਮੂ ਪੱਤੀ ਢਿਪਾਲੀ ਅਤੇ ਰਾਮ ਸਿੰਘ ਵਾਸੀ ਫੂਲ ਟਾਊਨ ਵੱਜੋਂ ਹੋਈ ਹੈ। ਉੱਕਤ ਦੋਵੇ ਕਥਿੱਤ ਦੋਸੀਆਂ ਤੇ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


