- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਿਸ ਵੱਲੋਂ ਭਗੌੜਾ ਕਾਬੂ
ਸਮਰਾਲਾ – ਸਮਰਾਲਾ ਪੁਲਿਸ ਅਧੀਨ ਆਉਂਦੀ ਬਰਧਾਲਾਂ ਚੌਂਕੀ ਵੱਲੋਂ ਨੇ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਤਰਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਭਗੌੜੇ ਦੀ ਪਛਾਣ ਪਰਦੀਪ ਕੁਮਾਰ ਪੁੱਤਰ ਮਾਮਰਾਜ ਵਾਸੀ ਨਰੈਣਗੜ੍ਹ ਥਾਣਾ ਗਨੌਰ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਕਾਬੂ ਕੀਤੇ ਗਏ ਭਗੌੜੇ ਤੇ ਬਰਧਾਲਾਂ ਚੌਂਕੀ ’ਚ 8 ਦਸੰਬਰ 2018 ਨੂੰ ਆਰਮਜ਼ ਐਕਟ ਤੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਉਸ ਵੇਲੇ ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ ਤੇ ਉਕਤ ਮੁਲਜ਼ਮ ਪਰਦੀਪ ਕੁਮਾਰ ਫਰਾਰ ਹੋ ਗਿਆ ਸੀ। ਕਾਬੂ ਕੀਤੇ ਗਏ ਭਗੌੜੇ ਨੂੰ ਪੁਲਿਸ ਵੱਲੋਂ ਅਦਾਲਤ ਦੇ ਹੁਕਮਾਂ ਤੇ ਅਗ਼ਲੇਰੀ ਕਾਰਵਾਈ ਅਮਲ ’ਚ ਲਿਆਉਂਦੇ ਹੋਏ ਕੇਂਦਰੀ ਜੇਲ੍ਹ ਲੁਧਿਆਣਾ ਭੇਜ ਦਿੱਤਾ ਗਿਆ ਹੈ।


