- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਿਸ ਹਿਰਾਸਤ ‘ਚ ਭੇਜਿਆ ਪੀ.ਐਮ.ਸੀ. ਦਾ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
ਮੁੰਬਈ – ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ ਦੀ ਏਸਪਲੇਨੇਡ ਅਦਾਲਤ ‘ਚ ਪੇਸ਼ ਕੀਤਾ। ਇਸ ਮਗਰੋਂ ਅਦਾਲਤ ਨੇ ਜੋਏ ਥਾਮਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ। ਉੱਥੇ ਹੀ ਅਦਾਲਤ ਨੇ ਸੁਰਜੀਤ ਸਿੰਘ ਨੂੰ 22 ਅਕਤੂਬਰ ਤੱਕ ਪੁਲਿਸ ਹਿਰਾਸਤ ‘ਚ ਭੇਜਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਯੂ.) ਦੀ ਵਿਸ਼ੇਸ਼ ਜਾਂਚ ਟੀਮ ਨੇ ਲੰਘੇ ਦਿਨ ਸੁਰਜੀਤ ਸਿੰਘ ਕੋਲੋਂ ਪੁੱਛਗਿੱਛ ਕੀਤੀ ਸੀ, ਜਿਸ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।


