- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁੱਕਾ ਦਾ ਵਫਦ ਕੇੰਦਰੀ ਮੰਤਰੀ ਵਿਜੇ ਸਾਂਪਲਾ ਨੂੰ ਮਿਲਿਆ
ਮੋਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਇੱਕ ਵਫਦ ਡਾ.ਅੰਸ਼ੂ ਕਟਾਰੀਆ, ਪ੍ਰੈਜ਼ੀਡੈਂਟ, ਪੁੱਕਾ ਦੀ ਅਗਵਾਈ ਵਿੱਚ ਸ਼੍ਰੀ ਵਿਜੇ ਸਾਂਪਲਾਂ, ਸਮਾਜਿਕ ਭਲਾਈ ਮੰਤਰੀ ਨੂੰ ਮਿਲਿਆ ਅਤੇ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ 1700 ਕਰੋੜ ਰੁਪਏ ਜਲਦੀ ਜਾਰੀ ਕਰਨ ਦੀ ਅਪੀਲ ਕੀਤੀ। ਸ.ਨਿਰਮਲ ਸਿੰਘ, ਈਟੀਟੀ ਫੈਡਰੇਸ਼ਨ; ਸ਼੍ਰੀ ਜਸਨੀਕ ਸਿੰਘ, ਬੀ.ਐੱਡ ਐਸੋਸਿਏਸ਼ਨ ਵੀ ਇਸ ਮੀਟਿੰਗ ਵਿੱਚ ਹਾਜਿਰ ਸਨ। ਵਿਜੈ ਸਾਂਪਲਾਂ ਨੇ ਇਸ ਵਫਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਰਾਜ ਸਰਕਾਰ ਤੋ ਕੰਪਾਇਲ ਕੀਤੇ ਆਡਿਟ ਰਿਪੋਰਟਾਂ ਦੀ ਉਡੀਕ ਕਰ ਰਹੀ ਹੈ, ਜਿਵੇਂ ਹੀ ਰਾਜ ਕਲੀਅਰੈਂਸ ਰਿਪੋਰਟਾਂ ਭੇਜ ਦੇਵੇਗਾ, ਕੇਂਦਰ ਸਰਕਾਰ ਤੋ ਅਗਲੀ ਕਿਸ਼ਤ ਜਾਰੀ ਕੀਤੀ ਜਾਵੇਗੀ। ਇਸ ਦੌਰਾਨ ਕਟਾੀਆ ਨੇ ਰਾਜ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਲਈ ਕਿਹਾ ਤਾਂਜੋ ਅਨਏਡਿਡ ਕਾਲੇਜਿਸ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਿਆ ਜਾ ਸਕੇ।


