ਪੂਰੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਛਹੀਦੀ ਦਿਹਾੜਾ

ਐਸ ਏ ਐਸ ਨਗਰ – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਦਾ ਛਹੀਦੀ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ| ਇਸ ਸੰਬੰਧੀ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿੱਚ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਗਿਆ| ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਛਹੀਦਾਂ ਵਿਖੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਭਗਤ ਸਿੰਘ ਦੇ ਪੰਥਕ ਜੱਥੇ,ਭਾਈ ਮਨਜੀਤ ਸਿੰਘ ਧੀਰਜ, ਗੁਰਦੀਪ ਸਿੰਘ ਖੰਨਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਬਾਬਾ ਪ੍ਰਿਤਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਿੰਦਰ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਬੀਬੀ ਤੇਜਿੰਦਰ ਕੌਰ ਖਾਲਸਾ, ਭਾਈ ਜੁਝਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ| ਗੁਰਦੁਆਰਾ ਸਾਚਾ ਧੰਨੁ ਸਾਹਿਬ ਫੇੰ 3ਬੀ 1 ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਛਹੀਦੀ ਪੁਰਬ ਸਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਸਮਾਗਮ ਦੀ ਆਰੰਭਤਾ ਮੌਕੇ ਸਵੇਰੇ 6 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਭਾਈ ਹਰਜੀਤ ਸਿੰਘ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ| ਇਸ ਉਪਰੰਤ ਭਾਈ ਸਾਹਿਬ ਸਿੰਘ ਮਾਰਕੰਡਾ, ਦਛਮੇਛ ਖਾਲਸਾ ਸੀਨੀਅਰ ਸਂੈਕਡਰੀ ਸਕੂਲ ਦੇ ਵਿਦਿਆਰਥੀ, ਲਾਇਬ੍ਰੇਰੀ ਗੁਰਮਤਿ ਕਲਾਸ ਦੇ ਵਿਦਿਆਰਥੀ, ਇਸਤਰੀ ਸਤਸੰਗ ਸਭਾ ਗੁਰਦੁਆਰਾ ਸਾਚਾ ਧੰਨੁ ਸਾਹਿਬ, ਭਾਈ ਬਲਜੀਤ ਸਿੰਘ ਸੈਕਟਰ 19 ਵਾਲੇ, ਭਾਈ ਜਸਵਿੰਦਰ ਸਿੰਘ, ਭਾਈ ਜਸਪ੍ਰੀਤ ਸਿੰਘ ਫਤਹਿਗੜ੍ਹ ਸਾਹਿਬ, ਹਜੂਰੀ ਰਾਗੀ ਭਾਈ ਹਰਜੀਤ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਿਆ| ਰਾਮਗੜ੍ਹੀਆ ਭਵਨ ਫੇਜ਼ 3 ਬੀ 1 ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਛਹੀਦੀ ਪੁਰਬ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਭਾਈ ਇਕਬਾਲ ਸਿੰਘ ਅਤੇ ਸਾਕੀ, ਭਾਈ ਬਲਿਹਾਰ ਸਿੰਘ, ਇਸਤਰੀ ਸਤਿਸੰਗ ਜੱਥਾ, ਭਾਈ ਹਿਰਦੇਜੀਤ ਸਿੰਘ ਅਤੇ ਪਾਈ ਅਮਰਜੀਤ ਸਿੰਘ ਖਾਲਸਾ ਪਟਿਆਲੇ ਵਾਲਿਆਂ ਵਲੋਂ ਗੁਰਬਾਣੀ ਕੀਤਰਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਿਆ| ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇੰ 11 ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਛਹੀਦੀ ਪੁਰਬ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਹਿਆ ਗਿਆ ਜਿਸ ਦੌਰਾਨ ਭਾਈ ਮਹਾਂਵੀਰ ਸਿੰਘ, ਗਿਆਨੀ ਕਰਨਜੀਤ ਸਿੰਘ, ਮਾਤਾ ਗੁਜਰ ਕੌਰ ਇਸਤਰੀ ਸਤਸੰਗ ਜਥਾ ਫੇੰ 11, ਮਾਤਾ ਸਾਹਿਬ ਕੌਰ ਇਸਤਰੀ ਸਤਸੰਗ ਜਥਾ ਫੇੰ 11, ਬੀਬੀ ਸੁਖਜੀਤ ਕੌਰ ਸੁਖਮਨੀ ਸੇਵਾ ਸੁਸਾਇਟੀ, ਬੀਬੀ ਹਰਬੰਸ ਕੌਜ, ਬੀਬੀ ਜਸਵਿੰਦਰ ਕੌਰ, ਭਾਈ ਧਰਮ ਸਿੰਘ, ਪਾਈ ਸੁਰਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਹਰਪਾਲ ਸਿੰਘ, ਗਿਆਨੀ ਗੁਰਨਾਮ ਸਿੰਘ ਮੋਹੀ ਕਥਾ ਕੀਰਤਨ ਅਤੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਿਆ|

VIA PUNJAB