- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ
ਪੰਚਾਇਤ ਮੰਤਰੀ ਦੀ ਹਾਜ਼ਰੀ ਵਿਚ ਵਿਚ ਹੋਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ
ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲਿਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ। ਫਤਿਹਗੜ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗਲਤ ਫਹਿਮੀ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਦੋਹਾਂ ਧਿਰਾਂ ਦਰਮਿਆਨ ਬਹੁਤ ਹੀ ਸਦ ਭਾਵਨਾ ਵਾਲੇ ਮਾਹੌਲ ਵਿਚ ਹੋਈ ਮੀਟਿੰਗ ਵਿਚ ਦੂਰ ਹੋ ਗਈ। ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹਨਾਂ ਨੂੰ ਹਰ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੀ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ਼ ਦੁਅਇਆ ਕਿ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ। ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਤੁਰੰਤ ਕੰਮ ਉੱਤੇ ਪਰਤ ਆਏ ਹਨ।


