- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੋਂਪੀਓ ਤੇ ਨੇਤਨਯਾਹੂ ਨੇ ਖੇਤਰੀ ਵਿਕਾਸ ਤੇ ਕੀਤੀ ਚਰਚਾ
ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਉਨ੍ਹਾਂ ਨੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੇ ਨਾਲ ਸੁਰੱਖਿਆ ਮੁੱਦਿਆਂ ਅਤੇ ਈਰਾਨੀ ਸ਼ਾਸਨ ਦੇ ਹਾਨੀਕਾਰਕ ਪ੍ਰਭਾਵਾਂ ਦਾ ਸਾਹਮਣਾ ਕਰਨ ਲਈ ਯਤਨਾਂ, ਖੇਤਰੀ ਵਿਕਾਸ ਅਤੇ ਇਜ਼ਰਾਇਲ ਦੀ ਸੁਰੱਖਿਆ ਨਾਲ ਸਬੰਧਿਤ ਹੋਰ ਮੁੱਦਿਆਂ ‘ਤੇ ਰਚਨਾਤਮਕ ਚਰਚਾ ਕੀਤੀ।ਅਮਰੀਕੀ ਵਿਦੇਸ਼ ਮੰਤਰੀ ਨੇ ਤੁਰਕੀ ਦੀ ਯਾਤਰਾ ਤੋਂ ਬਾਅਦ ਇਜ਼ਰਾਇਲ ਦਾ ਦੌਰਾ ਕੀਤਾ ਹੈ। ਇਸ ਵਿਚਾਲੇ ਨੇਤਨਯਾਹੂ ਨੇ ਵੀ ਅਮਰੀਕਾ ਵੱਲੋਂ ਇਜ਼ਰਾਇਲ ਦਾ ਲਗਾਤਾਰ ਸਮਰਥਨ ਕਰਨ ਲਈ ਪੋਂਪੀਓ ਦਾ ਧੰਨਵਾਦ ਕੀਤਾ। ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨੇ ਵੀ ਟਵਿੱਟਰ ‘ਤੇ ਆਖਿਆ ਕਿ ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਦਾ ਯੇਰੂਸ਼ਲਮ ‘ਚ ਇਕ ਵਾਰ ਫਿਰ ਸਵਾਗਤ ਹੈ। ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਖੇਤਰੀ ਮੁੱਦਿਆਂ ਅਤੇ ਸਾਡੇ ਸਾਹਮਣੇ ਆਉਣ ਵਾਲੀ ਵੱਖ-ਵੱਖ ਚੁਣੌਤੀਆਂ ‘ਤੇ ਅਹਿਮ ਚਰਚਾ ਹੋਈ।


