- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੋਕਸੋ ਐਕਟ ਤਹਿਤ ਹੁਣ ਦੋਸ਼ੀ ਨੂੰ ਮਿਲੇਗੀ ਮੌਤ ਦੀ ਸਜ਼ਾ
ਨਵੀਂ ਦਿਲੀ – ਮੋਦੀ ਸਰਕਾਰ ਦੀ ਕੈਬਨਿਟ ਬੈਠਕ ’ਚ ਅਹਿਮ ਫ਼ੈਸਲੇ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਬਚਿਆਂ ਨੂੰ ਜਿਨਸੀ ਸ਼ੋਸ਼ਣ ਅਤੇ ਹਮਲਿਆਂ ਤੋਂ ਬਚਾਉਣ ਲਈ ਪੋਕਸੋ ਐਕਟ ’ਚ ਸਜ਼ਾ ਦੀ ਮਿਆਦ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਦੇ ਨਾਲ-ਨਾਲ ਕਈ ਧਾਰਾਵਾਂ ’ਚ ਬਦਲਾਅ ਵੀ ਕੀਤਾ ਗਿਆ ਹੈ। ਇਸ ਐਕਟ ’ਚ ਹੋਈ ਸੋਧ ਨਾਲ ਦੋਸ਼ੀ ਨੂੰ ਮੌਤ ਦੀ ਸਜ਼ਾ ਮਿਲੇਗੀ। ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇਸ ਫ਼ੈਸਲੇ ਨੂੰ ਪ੍ਰਵਾਨਗੀ ਦਿਤੀ ਹੈ। ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਹ ਇਕ ਪੂਰਨ ਦੀ ਕੋਸ਼ਿਸ਼ ਕਿ ਇਸ ਐਕਟ ਦੀ ਪੂਰੀ ਬਣਤਰ ਨੂੰ ਮਜ਼ਬੂਤ ਦੇ ਨਾਲ ਵਿਸਤ੍ਰਿਤ ਵੀ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਪੋਕਸੋ ਐਕਟ ਦੇ ਸੈਕਸ਼ਨ 9 ਨੂੰ ਸਖ਼ਤ ਕਰ ਦਿਤਾ ਗਿਆ ਹੈ। ਬਾਲ ਅਸ਼ਲੀਲਤਾ ਦੀ ਬੁਰਾਈ ਨਾਲ ਨਜਿਠਣ ਲਈ, ਸੋਧ ਨੂੰ ਪੋਕਸੋ ਐਕਟ, 2012 ਦੀ ਧਾਰਾ 14 ਅਤੇ ਸੈਕਸ਼ਨ 15 ਵਿਚ ਪ੍ਰਸਤਾਵਿਤ ਕੀਤਾ ਗਿਆ ਹੈ। ਬਚਿਆਂ ਲਈ ਸਬੰਧਿਤ ਅਸ਼ਲੀਲ ਸਮਗਰੀ ਨੂੰ ਸਟੋਰ ਕਰਨ ਜਾਂ ਇਸ ਦੀ ਸਮਗਰੀ ਰਖਣ ਲਈ ਜੁਰਮਾਨੇ ਦੇ ਪ੍ਰਬੰਧਾਂ ਨੂੰ ਹੋਰ ਸਖ਼ਤ ਬਣਾਇਆ ਗਿਆ ਹੈ।


