ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ

ਐਸ ਏ ਅੇਸ ਨਗਰ – ਪਿੰਡ ਭਾਗੋਮਾਜਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ| ਇਹ ਨਗਰ ਕੀਰਤਨ ਭਾਗੋਮਾਜਰਾ ਤੋਂ ਪਿੰਡ ਬੈਰੋਂਪੁਰ, ਮਾਣਕ ਮਾਜਰਾ ਅਤੇ ਹੋਰ ਪਿੰਡਾਂ ਵਿੱਚ ਹੁੰਦਾ ਹੋਇਆ ਗੁਰਦੁਆਰਾ ਭਾਗੋਮਾਜਰਾ ਵਿਖੇ ਆ ਕੇ ਸੰਪੂਰਨ ਹੋਇਆ| ਇਸ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰੇ ਕਰ ਰਹੇ ਸਨ| ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦਸਿਆ ਕਿ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਉਪਰ ਸਵਾਗਤ ਕੀਤਾ ਗਿਆ|

VIA PUNJAB