- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ : ਮੁੱਖ ਮੰਤਰੀ
ਕੈਪਟਨ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ ਮੁੱਢੋਂ ਰੱਦ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਸ਼ੁੱਕਰਵਾਰ ਨੂੰ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਸੂਬਾ ਸਰਕਾਰ ’ਤੇ ਹਿੱਸਾ ਨਾ ਲੈਣ ਦੇ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ’ਤੇ ਆਧਾਰਿਤ ਮੰਤਰੀਆਂ ਦੇ ਸਮੂਹ ਨੂੰ ਪਹਿਲਾ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਸਾਰੇ ਮਾਮਲਿਆਂ ’ਤੇ ਚਰਚਾ ਕਰਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਂਝਾ ਸਮਾਗਮ ਕਰਨ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ’ਤੇ ਮਾਮਲੇ ਵਿੱਚ ਸੂਬਾ ਸਰਕਾਰ ’ਤੇ ਇਹ ਦੋਸ਼ ਲਾਉਣਾ ਕਿ ਉਹ ਸਾਂਝਾ ਸਮਾਗਮ ਕਰਵਾਉਣ ਵਿੱਚ ਕੋਈ ਦਿਲਚਸਪੀ ਨਹ ਦਿਖਾ ਰਹੀ ਹੈ।


