- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਕਾਸ਼ ਪੁਰਬ ਮੁੱਖ ਸਮਾਗਮਾਂ ਲਈ ਭਾਈ ਲੌਂਗੋਵਾਲ ਵੱਲੋਂ ਰਾਜਪਾਲ ਨੂੰ ਸੱਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸਾਲਾ ਪ੍ਰਕਾਸ਼ ਪੁਰਬ ਵਿਚ ਸ਼ਮੂਲੀਅਤ ਲਈ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਦਾ ਦਿੱਤਾ ਗਿਆ। ਸ੍ਰੀ ਬਦਨੌਰ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਪੰਜਾਬ ਦੇ ਮਾਨਯੋਗ ਗਵਰਨਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰਦਿਆਂ ਮੁੱਖ ਸਮਾਗਮਾਂ ਸਮੇਂ ਸ਼ਿਰਕਤ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਇਕ ਖ਼ਾਸ ਮੌਕਾ ਹੈ ਅਤੇ ਇਸ ਸਮੇਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਮੁੱਖ ਸਮਾਗਮ ਕਰਵਾਇਆ ਜਾਣਾ ਹੈ, ਜਿਸ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸੇ ਸਿਲਸਿਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਦਿੱਤੇ ਜਾ ਰਹੇ ਹਨ। ਗਵਰਨਰ ਪੰਜਾਬ ਨੂੰ ਸੱਦਾ ਦੇਣ ਸਮੇਂ ਭਾਈ ਲੌਂਗੋਵਾਲ ਦੇ ਨਾਲ ਬੀਬੀ ਹਰਜਿੰਦਰ ਕੌਰ ਵੀ ਮੌਜੂਦ ਸਨ।


