- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਭਾਈ ਲੌਂਗੋਵਾਲ ਕਰਨਗੇ ਰਵਾਨਾ
ਅੰਮ੍ਰਿਤਸਰ – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 21 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕਰਨਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਨਾਲ 1227 ਸ਼ਰਧਾਲੂ ਭੇਜੇ ਜਾ ਰਹੇ ਹਨ, ਜੋ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜਥੇ ਨੂੰ ਰਵਾਨਾ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ ਅਤੇ ਜਥੇ ਦੀ ਰਵਾਨਗੀ ਸਵੇਰੇ 8:30 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਕੀਤੀ ਜਾਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ ਦੇ ਆਗੂ ਵੱਜੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਜਥੇ ਦੇ ਪ੍ਰੋਗਰਾਮ ਬਾਰੇ ਦੱਸਿਆ ਕਿ 21 ਨਵੰਬਰ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਜਿਥੋਂ 22 ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਦੇ ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਮੁੜ ਸ੍ਰੀ ਨਨਕਾਣਾ ਸਾਹਿਬ ਵਿਖੇ ਪਰਤ ਆਵੇਗਾ। 23 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਜਦਕਿ 24 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਜਾਣਗੇ। ਇਸੇ ਤਰ੍ਹਾਂ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰਨਗੇ ਅਤੇ 30 ਨਵੰਬਰ ਨੂੰ ਇਹ ਜਥਾ ਭਾਰਤ ਪੁੱਜ ਜਾਵੇਗਾ। ਸ. ਬੇਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਹੋਰ ਵੀ ਵਿਸ਼ੇਸ਼ ਜਥੇ ਭੇਜੇ ਜਾਣਗੇ, ਜਿਸ ਸਬੰਧੀ ਸਰਕਾਰਾਂ ਨਾਲ ਗੱਲਬਾਤ ਚੱਲ ਰਹੀ ਹੈ।


