- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਚਰਚਾ ਨਾ ਕਰਨਾ ਮੰਦਭਾਗਾ —-ਕੈਂਥ
ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਧੋਖਾਧੜੀ ਅਤੇ ਘੁਟਾਲੇ ਕਰਨ ਵਾਲੀਆਂ ਵਿੱਦਿਅਕ ਸੰਸਥਾਵਾਂ ਦੇ ਵਿਰੁੱਧ ਕਾਰਵਾਈ ਕੀਤੀ ਜਾਵੇ —- ਕੈਂਥ
ਚੰਡੀਗੜ੍ – ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਉਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਨੇ ਮੰਗ ਕੀਤੀ ਹੈ। ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਹੋ ਗਿਆ ਹੈ, ਇਹ ਦੋਸ਼ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਲਗਾਇਆ ਹੈ। ਉਹਨਾਂ ਦੱਸਿਆ ਕਿ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਸਿੱਖਿਆ ਦਿਵਾਉਣ ਦੀ ਆੜ ਹੇਠ ਪਿਛਲੇ ਸਾਲਾਂ ਵਿੱਚ ਕਰੋੜਾਂ ਰੁਪਿਆ ਦਾ ਘੋਟਾਲਾ ਕੀਤਾ ਗਿਆ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੀ ਮੈਨੇਜਮੈਂਟ ਨੇ ਸ਼ਰੇਆਮ ਧੋਖਾਧੜੀ ਕਰਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ,ਕਾਇਦੇ ਕਾਨੂੰਨ ਨੂੰ ਛਿੱਕੇ ਟੰਗ ਕੇ ਆਪਣੀ ਮਨ ਮਰਜ਼ੀ ਨਾਲ ਬੇਨਿਯਮੀਆਂ ਕੀਤੀਆਂ ਹਨ।ਪਰ ਕੇਂਦਰ ਸਰਕਾਰ ਅਤੇ ਕੈਪਟਨ ਸਰਕਾਰ ਨੇ ਫਰਜ਼ੀਵਾੜਾ ਕਰਨ ਵਾਲੀਆਂ ਵਿੱਦਿਅਕ ਅਦਾਰਿਆਂ ਦੇ ਖਿਲਾਫ਼ ਕਾਰਵਾਈ ਕਰਨ ਵਿੱਚ ਦੋਹਰਾ ਮਾਪ ਦੰਡ ਅਪਣਾ ਰਹੀਆਂ ਹਨ । ਸ੍ਰ ਕੈਂਥ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪਿਛਲੇ ਸਾਲਾਂ ਵਿੱਚ ਸਕੀਮ ਅਧੀਨ ਹਜ਼ਾਰਾਂ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਦਾ ਲੇਖਾ ਜੋਖਾ ਕਰਨ ਲਈ ਰੂਪ ਰੇਖਾ ਤਿਆਰ ਕੀਤੀ,ਕੇਂਦਰ ਸਰਕਾਰ ਦੀ ਕੰਟਰੋਲਰ ਅਤੇ ਆਡੀਟਰ ਜਨਰਲ (ਕੈਗ) ਰਿਪੋਰਟ 2018 ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਪੱਧਰ ਉੱਤੇ ਕਰਵਾਏ ਆਡਿਟ ਵਿੱਚ 300 ਕਰੋੜ ਰੁਪਏ ਤੋਂ ਵੱਧ ਦੀ ਧਾਂਦਲੀ ਦਾ ਪਤਾ ਲੱਗਣ ਦੇ ਬਾਵਜੂਦ ਇਨ੍ਹਾਂ ਘਪਲਿਆਂ ਨੂੰ ਕਰਨ ਵਾਲੇ ਵਿੱਦਿਅਕ ਸੰਸਥਾਵਾਂ ਉਤੇ ਕਾਰਵਾਈ ਕਰਨ ਵਿੱਚ ਟਾਲ ਮਟੋਲ ਵਾਲਾ ਰਵੱਈਆਂ ਅਪਣਾਇਆ ਹੋਇਆ ਹੈ। ਸ੍ਰ ਕੈਂਥ ਨੇ ਦੋਸ਼ ਲਗਾਇਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਕੈਪਟਨ ਸਰਕਾਰ ਨੇ ਮਤਰੇਈ ਮਾਂ ਵਾਲਾ ਵਤੀਰਾ ਅਖਤਿਆਰ ਕੀਤਾ ਹੋਇਆ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਸਮੇਂ ਅਨੁਸੂਚਿਤ ਜਾਤੀ ਨਾਲ ਸਬੰਧਤ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ ਕੈਪਟਨ ਅਮਰਿੰਦਰ ਸਿੰਘ ਦਾ ਚਹੇਰਾ ਬੇਨਕਾਬ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੂਬੇ ਅੰਦਰ ਅਨੁਸੂਚਿਤ ਜਾਤਾਂ ਨਾਲ ਸਬੰਧਤ ਐਮਐਲਏ ਅਤੇ ਐਮ.ਪੀ ਮੂਕ ਦਰਸ਼ਕ ਬਣ ਕੇ ਬੈਠੇ ਹੋਏ ਹਨ। ਇਹ ਲੋਕ ਸਮਾਜ ਲਈ ਬਣਦੀਆਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ’ਚ ਨਾਕਾਮ ਨਜ਼ਰ ਆ ਰਹੇ ਹਨ ।


