- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਸਰਕਾਰ ਦੇ ਪੰਡਾਲ ‘ਚ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ, ਰਾਜਪਾਲ ਸਣੇ ਕੇਂਦਰੀ ਮੰਤਰੀਆਂ ਨੂੰ ਸਨਮਾਨਿਤ ਕੀਤਾ
ਡੇਰਾ ਬਾਬਾ ਨਾਨਕ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨਿਚਰਵਾਰ ਨੂੰ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ ਵਿੱਚ ਪੰਗਤ ‘ਚ ਬੈਠ ਕੇ ਲੰਗਰ ਛਕਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਸਮੇਤ ਹੋਰਨਾਂ ਪ੍ਰਮੁੱਖ ਸਖਸ਼ੀਅਤਾਂ ਦੇ ਨਾਲ ਪ੍ਰਧਾਨ ਮੰਤਰੀ ਮੰਤਰੀ ਨੇ ਜਨਤਕ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਇੰਟਗਰੇਟਿਡ ਚੈਕ ਪੋਸਟ ਵਿਖੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਕਰਨ ਤੋਂ ਪਹਿਲਾਂ ਲੰਗਰ ਪੰਡਾਲ ਵਿੱਚ ਜਾ ਕੇ ਲੰਗਰ ਛਕਿਆ। ਲਾਂਘੇ ਵੱਲ ਜਾਂਦੇ ਰਾਸਤੇ ‘ਤੇ ਇੰਟਗਰੇਟਿਡ ਚੈਕ ਪੋਸਟ ਤੋਂ ਥੋੜਾਂ ਪਹਿਲਾਂ ਸੂਬਾ ਸਰਕਾਰ ਵੱਲੋਂ ਪੰਡਾਲ ਵਿੱਚ ਲੰਗਰ ਲਗਾਇਆ ਹੋਇਆ ਸੀ।ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ, ਰਾਜਪਾਲ, ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਤੇ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ।


