- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਮੋਦੀ ਨੇ ਜਲ ਸੈਨਾ ਦਿਵਸ ਮੌਕੇ ਜਵਾਨਾਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਜਲ ਸੈਨਾ ਦੇ ਜਵਾਨਾਂ ਅਤੇ ਦੇਸ਼ ਵਾਸੀਆਂ ਨੂੰ ਜਲ ਸੈਨਾ ਦਿਵਸ ਦੀ ਵਧਾਈ ਦਿੱਤੀ| ਪ੍ਰਧਾਨ ਮੰਤਰੀ ਨੇ ਦੇਸ਼ ਦੀ ਸੁਰੱਖਿਆ ਅਤੇ ਆਫਤ ਪ੍ਰਬੰਧਨ ਵਿਚ ਉਨ੍ਹਾਂ ਨੇ ਯੋਗਦਾਨ ਦੀ ਸ਼ਲਾਘਾ ਕੀਤੀ| ਮੋਦੀ ਨੇ ਟਵੀਟ ਕੀਤਾ, ”ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀ ਵਧਾਈ| ਦੇਸ਼ ਦੀ ਰੱਖਿਆ ਅਤੇ ਆਫਤ ਪ੍ਰਬੰਧਨ ਵਿਚ ਤੁਹਾਡੀ ਭੂਮਿਕਾ ਲਈ ਦੇਸ਼ ਜਲ ਸੈਨਾ ਪ੍ਰਤੀ ਸ਼ੁਕਰਗੁਜ਼ਾਰ ਹੈ|” ਜਿਕਰਯੋਗ ਹੈ ਕਿ ਜਲ ਸੈਨਾ ਦਿਵਸ 1971 ਵਿਚ ਹੋਏ ਭਾਰਤ-ਪਾਕਿਸਤਾਨ ਯੁੱਧ ਦੀ ਜਿੱਤ ਦੀ ਯਾਦ ਵਿਚ ਹਰੇਕ ਸਾਲ 4 ਦਸੰਬਰ ਨੂੰ ਮਨਾਇਆ ਜਾਂਦਾ ਹੈ| ਸਾਲ 1971 ਨੂੰ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇਣ ਲਈ ਜਲ ਸੈਨਾ ਮੁਖੀ ਐਡਮਿਰਲ ਐਸ. ਐਮ. ਨੰਦਾ ਦੀ ਅਗਵਾਈ ਵਿਚ ‘ਆਪਰੇਸ਼ਨ ਟ੍ਰਾਈਡੇਂਟ’ ਚਲਾਇਆ ਸੀ ਅਤੇ ਕਰਾਚੀ ਵਿਚ ਸਥਿਤ ਪਾਕਿਸਤਾਨੀ ਜਲ ਸੈਨਾ ਦੇ ਅੱਡਿਆਂ ਤੇ ਹਮਲਾ ਕਰ ਕੇ ਉਸ ਦੇ 3 ਜਹਾਜ਼ਾਂ ਨੂੰ ਨਸ਼ਟ ਕਰ ਦਿੱਤਾ ਸੀ|


