- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਮੋਦੀ ਵੱਲੋਂ ‘ਇਕ ਰਾਸ਼ਟਰ ਇਕ ਚੋਣ’ ਦੀ ਮੁੜ ਵਕਾਲਤ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਵਾਰ ਫਿਰ ‘ਇਕ ਰਾਸ਼ਟਰ, ਇਕ ਚੋਣ’ ਪ੍ਰਬੰਧ ਤੇ ਇਕਹਿਰੀ ਵੋਟਰ ਸੂਚੀ ਦੀ ਵਕਾਲਤ ਕਰਦਿਆਂ ਕਿਹਾ ਕਿ ਹਰ ਦੂਜੇ ਮਹੀਨੇ ਹੋਣ ਵਾਲੀਆਂ ਚੋਣਾਂ ਵਿਕਾਸ ਦੇ ਰਾਹ ’ਚ ਅੜਿੱਕਾ ਬਣਦੀਆਂ ਹਨ। ਸ੍ਰੀ ਮੋਦੀ ਨੇ ਇਹ ਟਿੱਪਣੀਆਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰਾਂ ਦੀ 80ਵੀਂ ਕਾਨਫਰੰਸ ਨੂੰ ਵੀਡੀਓ ਕਾਨਫਰੰਸ ਜ਼ਰੀਏ ਸੰਬੋਧਨ ਕਰਦਿਆਂ ਕੀਤੀਆਂ। ਉਨ੍ਹਾਂ ਕਿਹਾ ਕਿ ‘ਇਕ ਰਾਸ਼ਟਰ ਇਕ ਚੋਣ’ ‘ਸੋਚ-ਵਿਚਾਰ ਦਾ ਹੀ ਮੁੱਦਾ ਨਹੀਂ ਬਲਕਿ ਦੇਸ਼ ਦੀ ਲੋੜ ਵੀ ਹੈ।’ 26/11 ਮੁੰਬਈ ਹਮਲਿਆਂ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੰਦਿਆਂ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਅਤਿਵਾਦ ਦਾ ਟਾਕਰਾ ਨਵੀਂ ਨੀਤੀ ਤੇ ਨਵੇਂ ਅਮਲ ਨਾਲ ਕਰ ਰਿਹਾ ਹੈ।


