- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵੱਲੋਂ ਲੋਕਾਂ ਨੂੰ ਪਲਾਸਟਿਕ ਖ਼ਿਲਾਫ਼ ਮੁਹਿੰਮ ‘ਚ ਸ਼ਾਮਲ ਹੋਣ ਦਾ ਸੱਦਾ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੂਸਰੇ ਕਾਰਜਕਾਲ ‘ਚ ਐਤਵਾਰ ਨੂੰ ਚੌਥੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰ ਨੇ ਆਪਣੇ ਸੰਬੋਧਨ ‘ਚ ਦਿਵਾਲੀ ‘ਤੇ ਪਟਾਕੇ ਛੱਡ ਕੇ ਦੂਸਰਿਆਂ ਦੀਆਂ ਪਰੇਸ਼ਾਨੀਆਂ ਦਾ ਖ਼ਿਆਲ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੋ ਅਕਤੂਬਰ ਨੂੰ ਸਾਰੇ ਦੇਸ਼ਵਾਸੀ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕੌਮੀ ਪੱਧਰੀ ਮੁਹਿੰਮ ਦਾ ਹਿੱਸਾ ਬਣਨਗੇ। ਦੱਸ ਦੇਈਏ ਕਿ ਪਿਛਲੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਵੀ ਉਨ੍ਹਾਂ ਨੇ ਸਿੰਗਲ ਯੂਜ਼ ਪਲਾਸਟਿਕ ਦੇ ਇਸਤੇਮਾਲ ‘ਤੇ ਰੋਕ ਲਗਾਉਣ ਦੀ ਸੰਕਲਪ ਲੈਣ ਦਾ ਸੱਦਾ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਨੂੰ ਈ-ਸਿਗਰਟ ਦੇ ਖ਼ਤਰੇ ਦੱਸੇ ਤੇ ਤੰਬਾਕੂ ਸੇਵਨ ਛੱਡਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੀ 150ਵੀਂ ਜਨਮ ਜੈਅੰਤੀ ‘ਤੇ ਸਵੱਛਤਾ ਦਾ ਸੰਕਲਪ ਲੈਣ ਤੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਚਲਾਈ ਜਾਣ ਵਾਲੀ ਮੁਹਿੰਮਮ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਬਾਪੂ ਦੀ 150ਵੀਂ ਜੈਅੰਤੀ ਮਨਾ ਰਿਹਾ ਹੈ ਤਾਂ ਇਸ ਦੇ ਨਾਲ ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤ ਹੋਣ ਦਾ ਸੰਕਪਲ ਲਿਆ ਜਾਵੇ। ਵਾਤਾਵਰਣ ਸੁਰੱਖਿਆ ਦੀ ਦਿਸ਼ਾ ‘ਚ ਭਾਰਤ ਜਿਸ ਤਰ੍ਹਾਂ ਜ਼ਿਕਰਯੋਗ ਕੰਮ ਕੀਤੇ ਹਨ, ਉਸ ਨਾਲ ਦੁਨੀਆ ਦੀਆਂ ਨਜ਼ਰਾਂ ਸਾਡੇ ਵੱਲ ਹਨ। ਪੀਐੱਮ ਮੋਦੀ ਨੇ ਸਰਦਾਰ ਪਟੇਲ ਦੀ ਜੈਅੰਤੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਆਉਣ ਵਾਲੀ 31 ਅਕਤੂਬਰ ਨੂੰ ਦੇਸ਼ ਨੇ ਏਕਤਾ ਲਈ ਦੌੜ ਲਗਾਉਣੀ ਹੈ।


