- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਸਮੇਤ ਕਈ ਵੱਡੇ ਨੇਤਾਵਾਂ ਵੱਲੋਂ ਸ਼ਕਤੀ ਪ੍ਰਦਰਸ਼ਨਾਂ ਬਾਅਦ ਨਾਮਜ਼ਦਗੀਆਂ ਦਾਖ਼ਲ
ਨਰਿੰਦਰ ਮੋਦੀ ਵੱਲੋਂ ਵਾਰਾਨਸੀ ਵਿਖੇ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਸੀਨੀਅਰ ਰਾਜਨੇਤਾਵਾਂ ਦੀ ਹਾਜ਼ਰੀ ’ਚ ਕਾਗਜ਼ ਦਾਖ਼ਲ
ਵਾਰਾਨਸੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਲੋਕ ਸਭਾ ਸੀਟ ਵਾਰਾਨਸੀ ਤੋਂ ਆਪਣੇ ਨਾਮਜ਼ਦਗੀ ਪਤਰ ਦਾਖ਼ਲ ਕੀਤੇ। ਪ੍ਰਧਾਨ ਮੰਤਰੀ ਮੋਦੀ ਦੂਜੀ ਵਾਰ ਇਥੋਂ ਚੋਣ ਲੜ ਰਹੇ ਹਨ। ਨਾਮਜ਼ਦਗੀ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਬੀ.ਐਚ.ਯੂ. ਮਹਿਲਾ ਕਾਲਜ ਦੀ ਸਾਬਕਾ ਪ੍ਰਿੰਸੀਪਲ ਅਨਪੂਰਣਾ ਸ਼ੁਕਲਾ ਦੇ ਪੈਰੀ ਹਥ ਲਗਾਕੇ ਅਸ਼ੀਰਵਾਦ ਲਿਆ। ਪ੍ਰਧਾਨ ਮੰਤਰੀ ਨਾਲ ਪ੍ਰਸਤਾਵਕ ਦੇ ਰੂਪ ’ਚ ਆਈ.ਸੀ.ਐਸ.ਆਰ. ਦੇ ਸੇਵਾ ਮੁਕਤ ਵਿਗਿਆਨੀ ਰਮਾਸ਼ੰਕਰ ਪਟੇਲ, ਸੰਘ ਦੇ ਪੁਰਾਣੇ ਵਰਕਰ ਤੇ ਸਮਾਜਿਕ ਕਾਰਜਕਰਤਾ ਸੁਭਾਸ਼ ਗੁਪਤਾ, ਡੋਮਰਾਜ ਪਰਿਵਾਰ ਦੇ ਜਗਦੀਸ਼ ਚੌਧਰੀ, ਪਾਣਿਨੀ ਕੰਨਿਆ ਕਾਲਜ ਦੀ ਪ੍ਰਿੰਸੀਪਲ ਨੰਦਿਤਾ ਸ਼ਾਸਤਰੀ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਵਾਰਾਨਸੀ ਤੋਂ ਮਹਾਗਠਜੋੜ ਨੇ ਸ਼ਾਲਿਨੀ ਯਾਦਵ ਅਤੇ ਕਾਂਗਰਸ ਨੇ ਅਜੈ ਰਾਏ ਨੂੰ ਬਤੌਰ ਉਮੀਦਵਾਰ ਮੈਦਾਨ ’ਚ ਉਤਾਰਿਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਰੋਡ ਸ਼ੋਅ ਕੀਤਾ।


