- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਪਤਨੀ ਬੀਬੀ ਜੋਗਿੰਦਰ ਕੌਰ ਦਾ ਚਲਾਣਾ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੇ ਹੋਰਾਂ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਅੱਜ ਅਕਾਲ ਚਲਾਣਾ ਕਰ ਗਏ। ਉਹ 94 ਵਰ੍ਹਿਆਂ ਦੇ ਸਨ ਅਤੇ ਪਿਛਲੇ 10 ਸਾਲਾਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ। ਬਜੁਰਗ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਚਲਾਣੇ ਤੇ ਵੱਖ ਵੱਖ ਸ਼ਖਸੀਅਤਾਂ ਨੇ ਦੁੱਖ ਸਾਂਝਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਕਿਰਪਾਲ ਸਿੰਘ ਨਾਲ ਦੁੱਖ ਵੰਡਾਉਂਦਿਆਂ ਕਿਹਾ ਕਿ ਜੀਵਨ ਸਾਥੀ ਦੇ ਤੁਰ ਜਾਣਾ ਬੇਹੱਦ ਦੁੱਖਦਾਈ ਤੇ ਅਸਹਿ ਹੁੰਦਾ ਹੈ ਪਰ ਕਰਤਾ ਪੁਰਖ ਦੇ ਭਾਣੇ ਨੂੰ ਵੀ ਟਾਲਿਆ ਨਹੀਂ ਜਾ ਸਕਦਾ। ਉਨ੍ਹਾਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਡਾ. ਕਿਰਪਾਲ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਚਲਾਣੇ ’ਤੇ ਹਮਦਰਦੀ ਪ੍ਰਗਟ ਕੀਤੀ ਹੈ। ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਬੀਬੀ ਜੋਗਿੰਦਰ ਕੌਰ ਦਾ ਅੰਤਿਮ ਸੰਸਕਾਰ 1 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਦੁਪਹਿਰ 1:00 ਵਜੇ ਕੀਤਾ ਜਾਵੇਗਾ। ਉੁਨ੍ਹਾਂ ਦੱਸਿਆ ਕਿ 1924 ਵਿਚ ਪਾਕਿਸਤਾਨ ਦੇ ਗੁਜਰਾਂਵਾਲਾ ਵਿਚ ਜਨਮੇ ਬੀਬੀ ਜੋਗਿੰਦਰ ਕੌਰ ਦਾ ਅਨੰਦ ਕਾਰਜ 1947 ਵਿਚ ਡਾ. ਕਿਰਪਾਲ ਸਿੰਘ ਨਾਲ ਹੋਇਆ ਅਤੇ ਉਹ ਵੰਡ ਦੌਰਾਨ ਦਿੱਲੀ ਆਣ ਵਸੇ ਸਨ।


