ਪ੍ਰਿਆ ਪ੍ਰਕਾਸ਼ ਵਾਰੀਅਰ ਖ਼ਿਲਾਫ਼ ਦਰਜ ਐੱਫਆਈਆਰ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਲਿਆਲਮ ਫਿਲਮ ‘ਓਰੂ ਅਦਾਰ ਲਵ’ ਦੀ ਅਦਾਕਾਰਾ ਪ੍ਰਿਆ ਪ੍ਰਕਾਸ਼ ਵਾਰੀਅਰ ਅਤੇ ਨਿਰਦੇਸ਼ਕ ਤੇ ਨਿਰਮਾਤਾ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰ ਦਿੱਤੀ ਹੈ। ਇਸ ਐੱਫਆਈਅਰ ਵਿੱਚ ਇਹ ਦੋਸ਼ ਲਾਇਆ ਗਿਆ ਸੀ ਕਿ ਇਸ ਫਿਲਮ ਵਿਚਲੇ ਇੱਕ ਗੀਤ ਵਿੱਚ ਵਿੱਚ ਅਦਾਕਾਰਾ ਅੱਖ ਮਾਰਦੀ ਹੈ, ਨਾਲ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐੱਮ. ਖਾਨਵਿਲਕਰ ਤੇ ਜਸਟਿਸ ਡੀ. ਵਾਈ ਚੰਦਰਚੂੜ ਦੇ ਬੈਂਚ ਨੇ ਕਿਹਾ ਕਿ ਜਿਸ ਮਲਿਆਲਮ ਲੋਕ ਗੀਤ ਉੱਤੇ ਇਹ ਗੀਤ ਆਧਾਰਿਤ ਹੈ, ਉਹ ਗੀਤ 1978 ਤੋਂ ਪ੍ਰਸਿੱਧ ਹੈ ਤੇ ਇਸ ਨੂੰ ਕਿਸੇ ਧਰਮ ਨਾਲ ਨਹੀਂ ਜੋੜਿਆ ਜਾ ਸਕਦਾ। ਬੈਂਚ ਨੇ ਕਿਹਾ, ‘ਅਸੀਂ ਵਾਰੀਅਰ ਤੇ ਹੋਰਨਾਂ ਦੀ ਰਿੱਟ ਨੂੰ ਮਨਜ਼ੂਰੀ ਦਿੰਦੇ ਹਾਂ ਤੇ ਤਿਲੰਗਾਨਾ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਐੱਫਆਈਆਰ ਨੂੰ ਰੱਦ ਕਰਦੇ ਹਾਂ।

VIA PUNJAB